ਫ਼ਰੀਦਕੋਟ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਫ਼ਰੀਦਕੋਟ ਦੇ ਪਿੰਡ ਡੋਡ ਵਿਖੇ ਪਹੁੰਚਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ।
ਕੌਮਾਂਤਰੀ ਨਗਰ ਕੀਰਤਨ ਪੁਹੰਚਿਆ ਫ਼ਰੀਦਕੋਟ, ਜ਼ਿਲ੍ਹਾ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਸਲਾਮੀ - ਕੌਮਾਂਤਰੀ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਫ਼ਰੀਦਕੋਟ ਦੇ ਪਿੰਡ ਡੋਡ ਵਿਖੇ ਪਹੁੰਚਿਆ।
ਫ਼ੋਟੋ
ਦੱਸ ਦਈਏ, ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਿਆਂ ਹੋਇਆਂ ਮੰਗਲਵਾਰ ਨੂੰ ਪਿੰਡ ਡੋਡ ਪਹੁੰਚਿਆ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਮੰਗਲਵਾਰ ਨੂੰ ਫ਼ਰੀਦਕੋਟ ਵਿਸ਼ਰਾਮ ਕਰੇਗਾ ਤੇ ਬੁੱਧਵਾਰ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ 1 ਅਗਸਤ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ ਜਿਸ ਦੀ ਸਮਾਪਤੀ 5 ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।