ਜੈਤੋਂ: ਜੈਤੋਂ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ, ਜਿਸ 'ਚ ਉਨ੍ਹਾਂ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਜੈਤੋਂ ਪੁਲਿਸ ਵਲੋਂ 60 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਜੈਤੋ ਪੁਲਿਸ ਵੱਲੋਂ 60 ਲੀਟਰ ਲਾਹਣ ਸਮੇਤ ਵਿਅਕਤੀ ਕਾਬੂ - ਨਸ਼ਾ ਤਸਕਰਾਂ
ਜੈਤੋ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ, ਜਿਸ 'ਚ ਉਨ੍ਹਾਂ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਜੈਤੋਂ ਪੁਲਿਸ ਵਲੋਂ 60 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਤੋਂ ਦੇ ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਚੰਦਭਾਨ ਡਰੇਨ ਨਜ਼ਦੀਕ ਨਾਕਾਬੰਦੀ ਕੀਤੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭੋਲਾ ਸਿੰਘ ਆਪਣੇ ਘਰ ਨਜਾਇਜ਼ ਸ਼ਰਾਬ ਕੱਢ ਕੇ ਉਸਦੀ ਤਸਕਰੀ ਕਰਦਾ ਹੈ। ਇਸ ਦੇ ਚੱਲਦਿਆਂ ਜਦੋਂ ਪੁਲਿਸ ਵਲੋਂ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ 60 ਲੀਟਰ ਲਾਹਣ ਬਰਾਮਦ ਕੀਤਾ ਗਿਆ। ਪੁਲਿਸ ਦਾ ਕਹਿਣਾ ਕਿ ਆਰੋਪੀ ਨੂੰ ਮੌਕੇ 'ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ:ਪੁਲਿਸ ਦੇ ਕਬਜ਼ੇ ਹੇਠ ਸੀ ਘਰ, ਫੇਰ ਕਿਵੇਂ ਹੋਈ ਘਰ 'ਚ ਚੋਰੀ, ਸਵਾਲਾਂ ਦੇ ਘੇਰੇ ਚ ਪੁਲਿਸ