ਪੰਜਾਬ

punjab

ETV Bharat / state

ਜੈਤੋ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਬਰਾਮਦ - illicit liquor during raid

ਜੈਤੋ ਪੁਲਿਸ ਵਲੋਂ ਨਸ਼ਿਆਂ ਵਿਰੋਧੀ ਮੁਹਿੰਮ ਵਿੱਢੀ ਹੋਈ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਦੇ ਤਹਿਤ ਜੈਤੋ ਪੁਲਿਸ ਵਲੋਂ ਛਾਪੇਮਾਰੀ ਕਰਕੇ 168 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਜੈਤੋ ਪੁਲਿਸ ਵੱਲੋਂ ਛਾਪੇਮਾਰੀ ਦੋਰਾਨ ਨਾਜਾਇਜ਼ ਸ਼ਰਾਬ ਬਰਾਮਦ:ਮਾਮਲਾ ਦਰਜ
ਜੈਤੋ ਪੁਲਿਸ ਵੱਲੋਂ ਛਾਪੇਮਾਰੀ ਦੋਰਾਨ ਨਾਜਾਇਜ਼ ਸ਼ਰਾਬ ਬਰਾਮਦ:ਮਾਮਲਾ ਦਰਜ

By

Published : Apr 10, 2021, 11:19 AM IST

ਜੈਤੋ: ਜੈਤੋ ਪੁਲਿਸ ਵਲੋਂ ਨਸ਼ਿਆਂ ਵਿਰੋਧੀ ਮੁਹਿੰਮ ਵਿੱਢੀ ਹੋਈ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਦੇ ਤਹਿਤ ਜੈਤੋ ਪੁਲਿਸ ਵਲੋਂ ਛਾਪੇਮਾਰੀ ਕਰਕੇ 168 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵਲੋਂ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜੈਤੋ ਪੁਲਿਸ ਵੱਲੋਂ ਛਾਪੇਮਾਰੀ ਦੋਰਾਨ ਨਾਜਾਇਜ਼ ਸ਼ਰਾਬ ਬਰਾਮਦ:ਮਾਮਲਾ ਦਰਜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਹੱਲਾ ਛੱਜਗੜ੍ਹ ਦੀ ਬਿਮਲਾ ਵਲੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚੀ ਜਾਂਦੀ ਹੈ। ਜਿਸ 'ਤੇ ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਮਹਿਲਾ ਦੇ ਘਰ ਤੋਂ 168 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਮੌਕੇ ਤੋਂ ਫ਼ਰਾਰ ਹੋ ਗਈ, ਜਦਕਿ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਪੁਲਿਸ ਦਾ ਕਹਿਣਾ ਕਿ ਮਹਿਲਾ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ:ਆੜ੍ਹਤੀਆਂ ਨੇ ਸੱਦੀ ਅੱਜ ਸੂਬਾ ਪੱਧਰੀ ਮੀਟਿੰਗ

ABOUT THE AUTHOR

...view details