ਫਰੀਦਕੋਟ: ਜ਼ਿਲ੍ਹੇ ਵਿਖੇ ਸ਼ੇਖ ਫ਼ਰੀਦ ਆਗਮਨ ਪੁਰਬ 2022 ਦੇ ਤੀਜੇ ਦਿਨ ਕਾਫਲਾ-ਏ-ਵਿਰਾਸਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਰਾਜਾਂ ਦੇ ਪਹਿਰਾਵੇ ਪਹਿਨ ਸਕੂਲੀ ਬੱਚਿਆਂ ਅਤੇ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਦੱਸ ਦਈਏ ਕਿ ਕਿਲ੍ਹਾਂ ਮੁਬਾਰਕ ਤੋਂ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਕਾਫਲਾ-ਏ-ਵਿਰਾਸਤ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ ਰੂਹੀ ਦੁੱਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਫਲਾ ਏ ਵਿਰਾਸਤ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿਚ ਵੱਖ ਵੱਖ ਸੂਬਿਆਂ ਦੇ ਸਭਿਆਚਾਰਕ ਪਹਿਰਾਵੇ ਪ੍ਰਦਰਸ਼ਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮਕਸਦ ਸਿਰਫ ਇਹੀ ਹੈ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਕਲਚਰ ਨੂੰ ਨੌਜਵਾਨ ਜਾਣ ਸਕਣ।