ਫਰੀਦਕੋਟ: ਪੰਜਾਬ ਦੇ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਤਾਂ ਚੰਗੇ ਭਵਿੱਖ ਦੀ ਆਸ ਲੈਕੇ ਨੇ ਪਰ ਉਥੇ ਕਈ ਵਾਰ ਅਣਹੋਣੀ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਕਾਰਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਤੱਕ ਆਖ ਜਾਂਦੇ ਹਨ। ਅਜਿਹਾ ਹੀ ਕੁਝ ਹੋਇਆ ਪੰਜਾਬ ਦੇ ਕੋਟਕਪੂਰਾ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਕਰਨਵੀਰ ਸਿੰਘ ਨਾਲ, ਜਿਸ ਦੀ ਕੈਨੇਡਾ ਦੇ ਵਿੰਨੀਪੈੱਗ ਵਿਚ ਨਮੂਨੀਏ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਇਕ ਭੈਣ ਅਤੇ ਮਾਤਾ ਪਿਤਾ ਨੂੰ ਛੱਡ ਗਿਆ ਹੈ। ਉਧਰ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਮਾੜੀ ਹੋਣ ਦੇ ਚੱਲਦੇ ਜਿਥੇ ਉਨ੍ਹਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁੱਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਪਰਿਵਾਰ ਦੀ ਆਰਥਿਕ ਮਦਦ ਦੀ ਵੀ ਗੁਹਾਰ ਲਗਾਈ ਜਾ ਰਹੀ ਹੈ।
ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਹੋਈ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਉਚੇਰੀ ਪੜ੍ਹਾਈ ਲਈ ਭੇਜਿਆ ਸੀ ਵਿਦੇਸ਼
Kotakpura Youth Died in Canada: ਕੋਟਕਪੂਰਾ ਦਾ 20 ਸਾਲਾ ਨੌਜਵਾਨ ਕਰਨਵੀਰ ਸਿੰਘ ਕੈਨੇਡਾ ਅਪਣੇ ਚੰਗੇ ਭਵਿੱਖ ਲਈ ਗਿਆ ਸੀ ਪਰ ਉਥੇ ਨਮੂਨੀਏ ਨਾਲ ਉਸ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
Published : Dec 30, 2023, 9:28 PM IST
ਪਰਿਵਾਰ ਦੀ ਸਰਕਾਰ ਤੋਂ ਮਦਦ ਦੀ ਗੁਹਾਰ: ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦਾਸ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਲਾਡਲੇ ਪੁੱਤ ਕਰਨਵੀਰ ਸਿੰਘ ਨੂੰ ਚੰਗੇਰੇ ਭਵਿੱਖ ਲਈ ਕੈਨੇਡਾ ਵਿਖੇ ਸਟੱਡੀ ਵਿਜੇ ਵੀਜ਼ੇ 'ਤੇ ਕਰੀਬ ਡੇਢ ਸਾਲ ਪਹਿਲਾਂ ਭੇਜਿਆ ਸੀ। ਉਹਨਾਂ ਦੱਸਿਆ ਕਿ ਉਹਨਾਂ ਦਾ ਲੜਕਾ ਬਾਸਕਿੱਟਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਵੀ ਸੀ। ਉਹਨਾਂ ਦੱਸਿਆ ਕਿ 24 ਦਸੰਬਰ ਨੂੰ ਉਹਨਾਂ ਦੇ ਲੜਕੇ ਦੀ ਕਾਲ ਆਈ ਤਾਂ ਉਸ ਨੇ ਆਪਣੀ ਪਿੱਠ ਵਿਚ ਹਲਕੇ ਦਰਦ ਦੀ ਗੱਲ ਦੱਸੀ ਸੀ ਪਰ ਪਤਾ ਨਹੀਂ 26 ਦਸੰਬਰ ਨੂੰ ਉਹ ਅਚਾਨਕ ਸੀਰੀਅਸ ਕਿਵੇਂ ਹੋ ਗਿਆ ਅਤੇ ਕੱਲ੍ਹ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਅੰਤਿਮ ਵਾਰ ਆਪਣੇ ਲਾਡਲੇ ਦਾ ਮੂੰਹ ਵੇਖ ਸਕਣ ਅਤੇ ਆਪਣੇ ਹੱਥੀਂ ਉਸ ਦੀਆਂ ਅੰਤਿਮ ਰਸਮਾਂ ਨਿਭਾ ਸਕਣ।
ਕੌਮੀ ਪੱਧਰ ਦਾ ਖਿਡਾਰੀ ਸੀ ਮ੍ਰਿਤਕ ਨੌਜਵਾਨ: ਇਸ ਮੌਕੇ ਮਾਰਕੀਟ ਕਮੇਟੀ ਫਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਰਨਵੀਰ ਉਹਨਾਂ ਕੋਲ ਬਾਸਕਿਟਬਾਲ ਖੇਡਦਾ ਸੀ ਅਤੇ ਨੈਸ਼ਨਲ ਪੱਧਰ ਦਾ ਵਧੀਆ ਖਿਡਾਰੀ ਸੀ। ਉਹਨਾਂ ਕਿਹਾ ਕਿ ਛੋਟੀ ਜਿਹੀ ਬਿਮਾਰੀ ਕਾਰਨ ਇੰਨੇ ਵਿਕਸਤ ਦੇਸ਼ ਵਿਚ ਨੌਜਵਾਨ ਦੀ ਮੌਤ ਹੋਣਾ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਚੰਗੇਰੇ ਭਵਿੱਖ ਲਈ ਕਰਨਵੀਰ ਨੂੰ ਕੈਨੇਡਾ ਭੇਜਿਆ ਸੀ । ਉਹਨਾਂ ਕਿਹਾ ਕਿ ਉਹ ਸਰਕਾਰ ਪੱਧਰ 'ਤੇ ਪਰਿਵਾਰ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।