ਫਰੀਦਕੋਟ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਵੱਲੋਂ ਗੁਰਦੁਆਰਾ ਟੁੱਟੀ ਗੰਢੀ ਸ਼੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਹੈ ਜੋ ਕਿ ਤੀਜੇ ਦਿਨ ਫਰੀਦਕੋਟ ਪਹੁੰਚਿਆ ,ਫਰੀਦਕੋਟ ਦੀਆਂ ਸੰਗਤਾਂ ,ਐਸਜੀਪੀਸੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ।
ਫਰੀਦਕੋਟ ਪੁੱਜਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ - dedicated
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਨਗਰ ਕੀਰਤਨ ਪਹੁੰਚਿਆ ਫਰੀਦਕੋਟ ਪੁਜਿਆ। ਇਸ ਨਗਰ ਕੀਰਤਨਾ ਰਾਹੀਂ ਸੰਗਤਾਂ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਝਾਕੀਆਂ, ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲਾਂ ਦੇ ਦਰਸ਼ਨ ਕੀਤੇ।
ਇਸ ਮੌਕੇ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਕੱਢਿਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ ਲੋਕਾਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਵਿੱਚ ਮਦਦ ਕਰਦਾ ਹੈ।
ਨਿਰੋਲ ਸੇਵਾ ਸੰਸਥਾ ਦੇ ਆਗੂ ਅਤੇ ਨਗਰ ਕੀਰਤਨ ਦੇ ਪ੍ਰਬੰਧਕ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੈ ਅਤੇ ਇਹ ਸ਼੍ਰੀ ਮੁਕਤਸਰ ਸਾਹਿਬ ਤੋਂ ਚਲ ਕੇ ਵੱਖ ਵੱਖ ਥਾਵਾਂ ਤੇ ਹੁੰਦਾ ਹੋਇਆ 1 ਅਪ੍ਰੈਲ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲ ਅਤੇ ਸਿੱਖੀ ਸਿਧਾਂਤਾਂ ਅਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਦਰਸਾਉਂਦੀਆਂ ਝਾਕੀਆਂ ਸੰਗਤ ਲਈ ਮੁੱਖ ਖਿੱਚ ਦਾ ਕੇਂਦਰ ਹਨ ਅਤੇ ਲੋਕ ਬੜੇ ਉਤਸਾਹ ਨਾਲ ਇਹਨਾਂ ਝਾਕੀਆਂ ਨੂੰ ਵਾਰ ਵਾਰ ਵੇਖਣ ਆ ਰਹੇ ਹਨ।