ਪੰਜਾਬ

punjab

By

Published : Dec 7, 2019, 4:47 PM IST

ETV Bharat / state

ਭਾਰਤੀ ਕਿਸਾਨ ਯੂਨੀਅਨ ਦੇ ਧਰਨੇ 'ਚ ਹੋਈ ਕਿਸਾਨ ਦੀ ਮੌਤ

ਜੈਤੋ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਕਿਸਾਨ ਦੀ ਮੌਤ ਹੋ ਗਈ। ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਕਿਸਾਨ ਦੀ ਮੌਤ ਨੂੰ ਆਤਮਹੱਤਿਆ ਕਰਾਰ ਦਿੱਤੀ ਹੈ।

ਜੈਤੋ ਕਿਸਾਨ ਯੂਨੀਅਨ ਧਰਨਾ
ਧਰਨੇ 'ਚ ਕਿਸਾਨ ਦੀ ਮੌਤ

ਫ਼ਰੀਦਕੋਟ: ਪਿਛਲੇ ਦਿਨੀਂ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਉੱਤੇ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ। ਇਸੇ ਤਹਿਤ ਕਿਸਾਨਾਂ ਦੀ ਰਿਹਾਈ ਅਤੇ ਮੁਕੱਦਮੇ ਰੱਦ ਕਰਵਾਉਣ ਲਈ ਕਿਸਾਨ ਸੰਗਠਨਾਂ ਵਲੋਂ ਰਾਜ ਵਿੱਚ ਕਈ ਜਗ੍ਹਾ ਧਰਨੇ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਵੇਖੋ ਵੀਡੀਓ

ਇਸ ਕੜੀ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿਛਲੇ ਕਰੀਬ 30 ਦਿਨਾਂ ਤੋਂ ਜੈਤੋ ਵਿਖੇ ਐਸਡੀਐਮ ਦਫ਼ਤਰ ਦੇ ਸਾਹਮਣੇ ਲਗਾਤਾਰ ਧਰਨਾਂ ਦਿੱਤਾ ਜਾ ਰਿਹਾ ਹੈ। ਇਸ ਵਿੱਚ ਅੱਜ ਸਵੇਰੇ ਧਰਨੇ ਵਿੱਚ ਮੌਜੂਦ ਇੱਕ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਮੌਤ ਹੋਣ ਦੇ ਠੀਕ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਹੀ ਲੱਗ ਸਕਦਾ ਹੈ, ਪਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਨੇ ਇਸ ਮੌਤ ਨੂੰ ਖੁਦਕੁਸ਼ੀ ਕਰਾਰ ਦਿੱਤਾ ਹੈ।

ਇਸ ਮਾਮਲੇ ਵਿੱਚ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਕਾਫ਼ੀ ਦਿਨਾਂ ਤੋਂ ਧਰਨਾ ਦੇ ਰਹੀ ਹੈ ਅਤੇ ਉਹ ਸ਼ਾਂਤੀ ਪੂਰਵਕ ਤਰੀਕੇ ਨਾਲ ਬੈਠੇ ਹਨ ਇਸ ਧਰਨੇ ਵਿੱਚ ਕਿਸਾਨ ਜਗਸੀਰ ਸਿੰਘ ਪਿੰਡ ਕੋਟੜਾ ਜ਼ਿਲ੍ਹਾ ਬਠਿੰਡਾ ਨੇ ਸਰਕਾਰ ਤੋਂ ਦੁਖੀ ਹੋ ਕੇ ਆਤਮਹੱਤਿਆ ਕੀਤੀ ਹੈ ਅਤੇ ਇਸ ਮੌਤ ਦੀ ਸਿੱਧੇ ਤੋਰ 'ਤੇ ਸਰਕਾਰ ਜ਼ਿੰਮੇਦਾਰ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜੈਤੋ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜੋ: HTLS 2019: ਅਨਿਲ ਕਪੂਰ ਨੇ ਕੀਤੀ ਪੰਜਾਬ ਦੇ ਮੁੱਖ ਮੰਤਰੀ ਨਾਲ ਖ਼ਾਸ ਮੁੁਲਾਕਾਤ

ਇਸ ਮਾਮਲੇ ਵਿੱਚ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਇਹ ਮਰੀਜ ਆਇਆ ਸੀ ਅਤੇ ਉਸਦੇ ਨਾਲ ਦੇ ਲੋਕ ਦਵਾਈ ਵਾਲੀ ਬੋਤਲ ਵੀ ਨਾਲ ਲੈ ਕੇ ਆਏ ਸਨ। ਉਨ੍ਹਾਂ ਨੇ ਦੱਸਿਆ ਕਿ ਹੁਣ ਕਿਸਾਨ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਸੀ ਅਤੇ ਹੁਣ ਪੋਸਟਮਾਰਟਮ ਦੇ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਪਾਵੇਗਾ।

ABOUT THE AUTHOR

...view details