ਫਰੀਦਕੋਟ:ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਵਾਅਦੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਦੂਜੇ ਪਾਸੇ ਵਿਰੋਧੀਆਂ ਵੱਲੋਂ ਵੀ ਲਗਾਤਾਰ ਕਿਸਾਨਾਂ ਨੂੰ ਘੇਰਿਆ ਜਾ ਰਿਹਾ ਹੈ। ਸੱਤਾ ’ਚ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਤਿੰਨ ਮਹੀਨੇ ਪੂਰੇ ਹੋ ਗਏ ਹਨ ਅਤੇ ਲਗਾਤਾਰ ਹੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਕਿਸਾਨੀ ਮਸਲਿਆਂ ਨੂੰ ਸਾਡੇ ਪੱਤਰਕਾਰ ਨੇ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਈ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਨਾ ਤਾਂ ਪੰਜਾਬ ਦੇ ਖੇਤੀਬਾੜੀ ਸਿਸਟਮ ਲਈ ਕੋਈ ਯੋਗ ਨੀਤੀ ਹੈ ਅਤੇ ਨਾ ਹੀ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਲਈ ਸੁਹਿਰਦ ਹੈ।