ਫਰੀਦਕੋਟ:ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ 'ਚ ਐਸਆਈਟੀ ਜਾਂਚ ਕਰ ਰਹੀ ਤੇ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਅਦਾਲਤ 'ਚ ਤੀਜਾ ਚਲਾਨ ਪੇਸ਼ ਕੀਤਾ ਗਿਆ ਹੈ। ਉਧਰ ਬਹਿਬਲ ਕਲਾਂ ਗੋਲੀਕਾਂਡ 'ਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਦੇ ਪਿਤਾ ਵਲੋਂ ਪਟੀਸ਼ਨ ਪਾ ਕੇ ਸਰਕਾਰੀ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਬਣਾਉਣ ਦੀ ਮੰਗ ਕੀਤੀ ਹੈ।
ਪ੍ਦਰਰਸ਼ਕਾਰੀਆਂ ਦੇ ਖ਼ਿਲਾਫ਼ ਵੀ ਚਾਰਜਸ਼ੀਟ ਦਾਖਲ ਕਰਨ ਦੀ ਮੰਗ:ਸਾਲ 2015 ਦੇ ਕੇਸ ਦੀ ਸੁਣਵਾਈ ਦੇ ਦੌਰਾਨ ਕੇਸ ਵਿੱਚ ਨਾਮਜਦ ਤਤਕਾਲੀ SHO ਗੁਰਦੀਪ ਸਿੰਘ ਤੇ ਉਸ ਸਮੇਂ ਦੇ ਡਿਊਟੀ ਉੱਤੇ ਤੈਨਾਤ ਪੁਲਿਸ ਮੁਲਾਜ਼ਮ ਰਸ਼ਪਾਲ ਸਿੰਘ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਨਾਲ ਜੁੜੀ ਐਫ.ਆਈ.ਆਰ ਨੰਬਰ 192 ਵਿੱਚ ਨਾਮਜ਼ਦ ਪ੍ਰਦਰਸ਼ਕਾਰੀਆਂ ਦੇ ਖ਼ਿਲਾਫ਼ ਵੀ ਚਾਰਜਸ਼ੀਟ ਦਾਖਲ ਕਰਨ ਦੀ ਮੰਗ ਰੱਖੀ ਹੈ।
ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ: ਜਾਣਕਾਰੀ ਅਨੁਸਾਰ ਅਦਾਲਤ ਵਿੱਚ ਦਿੱਤੀ ਅਰਜ਼ੀ ਵਿੱਚ ਤਤਕਾਲੀ SHO ਗੁਰਦੀਪ ਸਿੰਘ ਨੇ ਕਿਹਾ ਕਿ ਘਟਨਾ ਵਾਲੇ ਦਿਨ ਅਨੇਕਾਂ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਜਖ਼ਮੀ ਹੋਏ ਸਨ ਜਿਸਦੇ ਸੰਬੰਧ ਵਿੱਚ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਪਰਦਰਸ਼ਨਕਾਰੀਆਂ ਦੇ ਖਿਲਾਫ ਕੇਸ ਦਰਜ ਕੀਤਾ ਸੀ। ਪੰਜਾਬ ਹਰਿਆਣਾ ਹਾਈ ਕੋਰਟ ਦੀ ਹਦਾਇਤ ਉੱਤੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੀਆਂ ਦੋਵਾਂ ਐਫਆਈਆਰਜ ਦੀ ਜਾਂਚ ਕਰਨ ਵਾਲੀ ਐਸਆਈਟੀ ਨੇ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਤਾਂ ਚਾਰਜਸ਼ੀਟ ਦਾਖਲ ਕਰ ਦਿੱਤੀ, ਪਰ ਪ੍ਰਦਰਸ਼ਨਕਾਰੀਆਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਕੋਈ ਚਾਰਜਸ਼ੀਟ ਦਾਖਲ ਨਹੀਂ ਕੀਤੀ ਗਈ ਹੈ। ਇਸ ਅਰਜ਼ੀ 'ਤੇ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਅਦਾਲਤ 'ਚ ਤਿੰਨ ਚਲਾਨ ਪੇਸ਼:ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਕੇਸ ਵਿੱਚ ਏ.ਐੱਸ.ਆਈ ਨੇ ਫਰਵਰੀ ਮਹੀਨੇ ਵਿੱਚ ਮਰਹੂਮ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ 6 ਪੁਲਿਸ ਅਧਿਕਾਰਿਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੇ ਬਾਅਦ ਬਾਕੀ 7 ਮੁਲਜ਼ਮਾਂ ਦੇ ਖਿਲਾਫ ਹੇਠਲੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਦੱਸ ਦਈਏ ਕਿ ਹੁਣ ਤੱਕ ਐਸਆਈਟੀ ਤਿੰਨ ਚਲਾਨ ਅਦਾਲਤ 'ਚ ਪੇਸ਼ ਕਰ ਚੁੱਕੀ ਹੈ।