ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ 5 ਪੁਲਿਸ ਅਧਿਕਾਰੀਆਂ ਦੀ ਮੰਗ ਕਰਕੇ ਮਾਮਲੇ ਦਾ ਕੋਈ ਨਿਬੇੜਾ ਨਹੀਂ ਹੋ ਸਕਿਆ ਜਿਸ ਕਰਕੇ ਹੁਣ ਅਗਲੀ ਸੁਣਵਾਈ 24 ਜੁਲਈ ਨੂੰ ਹੋਵੇਗੀ।
ਇਹ ਵੀ ਪੜ੍ਹੋ: 200 ਫੁੱਟ ਤੱਕ ਪੁੱਜਾ ਘੱਗਰ ਦਾ ਪਾੜ, ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ

ਇਸ ਮਾਮਲੇ ਵਿੱਚ ਪੰਜਾਂ 'ਚੋਂ 4 ਪੁਲਿਸ ਅਧਿਕਾਰੀ ਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਹੋਏ ਸਨ, ਜਦਕਿ ਸਿਹਤ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੇ ਪੇਸ਼ੀ ਤੋਂ ਛੋਟ ਹਾਸਲ ਕਰ ਲਈ ਸੀ।
ਜ਼ਿਕਰਯੋਗ ਹੈ ਕਿ ਕੇਸ ਡਾਇਰੀ ਅਜਿਹਾ ਦਸਤਾਵੇਜ਼ ਹੁੰਦਾ ਹੈ ਜਿਸ ਵਿਚ ਕੋਈ ਵੀ ਜਾਂਚ ਟੀਮ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਤੋਂ ਪੁੱਛਗਿੱਛ ਦਾ ਪੂਰਾ ਵੇਰਵਾ ਦਿਨ ਪ੍ਰਤੀਦਿਨ ਦਰਜ ਕਰਦੀ ਹੈ ਹਾਲਾਂਕਿ ਕੇਸ ਡਾਇਰੀ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਜਾਂ ਵਿਅਕਤੀਆਂ ਨੂੰ ਨਹੀਂ ਦਿੱਤੀ ਜਾ ਸਕਦੀ ਪਰ ਮੁਲਜ਼ਮ ਪੱਖ ਨੇ ਇਹ ਕੇਸ ਡਾਇਰੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਹੈ।