ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਤਤਕਾਲੀ DGP ਸੁਮੇਧ ਸਿੰਘ ਸੈਣੀ, ਤੱਤਕਾਲੀ IGP ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਨੇ ਫਰੀਦਕੋਟ ਦੀ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਲਈ ਅਰਜ਼ੀਆਂ ਲਗਾਈਆਂ ਸਨ। ਅਰਜ਼ੀ ਉਤੇ ਅੱਜ ਅਦਾਲਤ ਵਿਚ ਬਹਿਸ ਮੁਕੰਮਲ ਹੋਈ। ਮਾਨਯੋਗ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਮੁਕੱਦਮਾ ਨੰਬਰ 192/2015 ਅਤੇ 129/2018 ਵਿਚ ਤਿੰਨਾਂ ਨਾਮਜ਼ਦ ਪੁਲਿਸ ਅਫਸਰਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਉਤੇ ਫੈਸਲਾ 21 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਹੁਣ ਤੱਕ 8 ਲੋਕਾਂ ਨੂੰ ਦੋ ਵੱਖ-ਵੱਖ ਮੁਕੱਦਮਿਆਂ ਵਿਚ ਨਾਮਜ਼ਦ ਕੀਤਾ ਗਿਆ ਸੀ।
ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ :ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਉੱਤੇ ਫਰੀਦਕੋਟ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲਦਾ ਦੀ ਅਦਾਲਤ ਨੇ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਜਦਕਿ ਸੁਖਬੀਰ ਬਾਦਲ ਤੇ ਐੱਸਐੱਸ ਮਾਨ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਇਸ ਉਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਆਪਣਾ ਪੱਖ ਰੱਖਿਆ ਹੈ।
ਇਹ ਵੀ ਪੜ੍ਹੋ :Simranjit Singh Mann Twitter Ban: ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਸਿਮਰਨਜੀਤ ਮਾਨ 'ਤੇ ਕਾਰਵਾਈ ! ਭਾਰਤ 'ਚ ਟਵਿੱਟਰ ਅਕਾਊਂਟ ਬੈਨ
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਹੈ ਦਾਖਲ:ਦੱਸ ਦਈਏ ਕਿ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਦੱਸ ਦਈਏ ਕਿ ਇਹ ਚਾਰਜਸ਼ੀਟ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ ਦਾਇਰ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਹੋ ਰਹੀ ਹੈ।