ਫ਼ਰੀਦਕੋਟ: ਵਿਧਾਨ ਸਭਾ ਹਲਕਾ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ 'ਚ ਆਉਣ ਤੋਂ ਬਾਅਦ ਖ਼ੁਦ ਨੂੰ ਆਈਸੋਲੇਟ ਕੀਤਾ ਹੈ। ਦੱਸਣਯੋਗ ਹੈ ਕਿ ਫ਼ਰੀਦਕੋਟ 'ਚ ਅੱਜ 45 ਸਾਲਾ ਵਿਅਕਤੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸ ਵਿਅਕਤੀ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦੇ ਮੱਦੇਨਜ਼ਰ ਵਿਧਾਇਕ ਸੰਧਵਾਂ ਨੇ ਪਹਿਲ ਕਦਮੀ ਕਰਦਿਆਂ ਖ਼ੁਦ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ।
ਕੋਵਿਡ-19: ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਖ਼ੁਦ ਨੂੰ ਕੀਤਾ ਹੋਮ ਕੁਆਰੰਟੀਨ - ਕੋਰੋਨਾ ਵਾਇਰਸ
ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ 'ਚ ਆਉਣ ਤੋਂ ਬਾਅਦ ਵਿਧਾਇਕ ਕੁਲਤਾਰ ਸੰਧਵਾ ਨੇ ਖ਼ੁਦ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ।
ਸੰਧਵਾ ਨੇ ਮਾਮਲੇ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਕਤ ਪੀੜਤ ਵਿਅਕਤੀ ਉਨ੍ਹਾਂ ਦਾ ਰਿਸ਼ਤੇਦਾਰ ਹੈ ਅਤੇ ਕੁੱਝ ਦਿਨ ਪਹਿਲਾਂ ਇੱਕ ਸ਼ੋਕ ਸਮਾਗਮ 'ਚ ਉਹ ਉਸ ਦੇ ਸੰਪਰਕ 'ਚ ਆਏ ਸਨ। ਜਿਸ ਤੋਂ ਬਾਅਦ ਉਨ੍ਹਾਂ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ ਦਾ ਧਿਆਨ ਰੱਖਣ ਅਤੇ ਘਰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸੂਬੇ 'ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਹੁਣ ਤਕ ਸੂਬੇ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1012 ਅਤੇ 8 ਮੌਤਾਂ ਹੋ ਚੁੱਕੀਆਂ ਹਨ। ਇਸ ਤਰ੍ਹਾਂ ਬਿਮਾਰੀ ਦੀ ਗੰਭੀਰਤਾ ਨੂੰ ਸਮਝਦਿਆਂ ਖ਼ੁਦ ਨੂੰ ਪਹਿਲਾਂ ਹੀ ਕੁਆਰੰਟਾਈਨ ਕਰ ਲੈਣਾ ਇਸ ਬਿਮਾਰੀ ਤੋਂ ਬਚਣ ਦਾ ਚੰਗਾ ਉਪਰਾਲਾ ਹੈ।