ਪੰਜਾਬ

punjab

kultar singh sandhwan : ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ 'ਤੇ ਸਰਕਾਰ ਦਾ ਵੱਡਾ ਐਲਾਨ

By ETV Bharat Punjabi Team

Published : Aug 27, 2023, 5:01 PM IST

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧੀ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

kultar singh sandhwan : ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ 'ਤੇ ਸਰਕਾਰ ਦਾ ਵੱਡਾ ਐਲਾਨ
kultar singh sandhwan : ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ 'ਤੇ ਸਰਕਾਰ ਦਾ ਵੱਡਾ ਐਲਾਨ

ਫਰੀਦਕੋਟ: ਪੰਜਾਬ 'ਚ ਪੰਚਾਇਤੀ, ਨਗਰ ਨਿਗਮ ਅਤੇ ਕੌਂਸਲ ਦੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ,, ਇਸੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪੰਚਾਇਤੀ ਅਤੇ ਨਗਰ ਨਿਗਮਾਂ/ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਫਰੀਦਕੋਟ ਤੋਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ, ਚੇਅਰਮੈਨ ਪਲੈਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ: ਮੀਟਿੰਗ ਨੂੰ ਸੰਬੋਧਨ ਕਰਦਿਆ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਪਿੰਡ ਏਕਤਾ ਸਨਮਾਨ ਸਕੀਮ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਅੰਤਰਗਤ ਜਿਹੜੇ ਜਿਹੜੇ ਪਿੰਡਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਬਣਨਗੀਆਂ ਉਨ੍ਹਾਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਰੰਗਲਾ ਪੰਜਾਬ ਸਰਬ ਸੰਮਤੀ ਨਾਲ ਹੀ ਬਣਾਇਆ ਜਾ ਸਕਦਾ ਹੈ।

ਆਮ ਆਦਮੀ ਪਾਰਟੀ ਕਿਸ ਤੋਂ ਨਹੀਂ ਡਰਦੀ: ਪੱਤਰਕਾਰ ਵੱਲੋਂ ਪੰਜਾਬ ਵਿੱਚ ਗਵਰਨਰ ਰਾਜ ਲਗਾਉਣ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਕੋਲੋਂ ਡਰਨ ਵਾਲੀ ਨਹੀਂ ਹੈ , ਕਿਉਂਕਿ ਇਸ ਨੂੰ ਪੰਜਾਬ ਦੀ 3 ਕਰੋੜ ਜਨਤਾ ਦਾ ਸਮਰਥਨ ਹਾਸਲ ਹੈ। ਹਰਿਆਣਾ ਵਿੱਚ ਨਹੂੰ, ਮਨੀਪੁਰ, ਯੂ.ਪੀ ਵਿੱਚ ਹੋਈਆਂ ਘਟਨਾਵਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਜਾਏ ਉਨ੍ਹਾਂ ਰਾਜਾਂ ਵਿੱਚ ਵਧੇਰੇ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਭਗਵੰਤ ਸਿੰਘ ਮਾਨ ਗਵਰਨਰ ਦਾ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਗਈਆਂ 12 ਚਿੱਠੀਆਂ ਵਿੱਚੋਂ ਨੌਂ ਚਿੱਠੀਆਂ ਦਾ ਉਹ ਤਸੱਲੀ ਬਖਸ਼ ਜਵਾਬ ਵੀ ਦੇ ਚੁੱਕੇ ਹਨ। ਇਸ ਮੌਕੇ ਐੱਸਡੀਐਮ ਫਰੀਦਕੋਟ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ABOUT THE AUTHOR

...view details