ਫਰੀਦਕੋਟ: ਲੰਘੀ 22 ਜੂਨ ਨੂੰ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਅੰਤਿਮ ਅਰਦਾਸ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ ਗਈ। ਅੰਤਿਮ ਅਰਦਾਸ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਦੇ ਖੁਲ੍ਹੇ ਮੈਦਾਨ ਵਿੱਚ ਆਯੋਜਿਤ ਕੀਤੀ ਗਈ।
ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜੀ ਮਹਿੰਦਰ ਪਾਲ ਦੀ ਅੰਤਿਮ ਅਰਦਾਸ - punajbi news online
ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਅੰਤਿਮ ਅਰਦਾਸ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ ਗਈ। ਇਸ ਮੌਕੇ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ, ਰਾਜਸਥਾਨ, ਯੂ.ਪੀ. ਅਤੇ ਦਿੱਲੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਡੇਰਾ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ।
ਫ਼ੋਟੋ
ਇਸ ਮੌਕੇ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ, ਰਾਜਸਥਾਨ, ਯੂ.ਪੀ. ਅਤੇ ਦਿੱਲੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਡੇਰਾ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਅੰਤਿਮ ਅਰਦਾਸ ਵਾਲੇ ਸਥਾਨ ਦੇ ਨਾਲ-ਨਾਲ ਪੂਰੀ ਦਾਣਾ ਮੰਡੀ ਦੇ ਅੰਦਰ ਅਤੇ ਬਾਹਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੱਪੇ-ਚੱਪੇ 'ਤੇ ਪੁਲਿਸ ਦਾ ਪਹਿਰਾ ਰਿਹਾ। ਇਸ ਤੋਂ ਇਲਾਵਾ ਸ਼ਹਿਰ ਦਿਆਂ ਵੱਖ-ਵੱਖ ਥਾਵਾਂ 'ਤੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਵੀ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।