ਫ਼ਰੀਦਕੋਟ:ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸ਼ਰਾਬ ਸਸਤੀ ਕਰਨ ਨੂੰ ਲੈ ਕੇ ਨਵੀਂ ਪਾਲਿਸੀ ਬਣਾਈ ਗਈ। ਉਸ ਪਾਲਿਸੀ ਨੂੰ ਲੈ ਕੇ ਠੇਕੇਦਾਰਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬੀਤੇ ਦਿਨੀਂ ਮੋਹਾਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਅੱਜ ਫ਼ਰੀਦਕੋਟ ਦੇ ਵਿੱਚ ਮੋਗਾ ਤੋਂ ਠੇਕੇਦਾਰ ਵੱਲੋਂ ਇਕੱਠੇ ਹੋ ਕੇ ਫਰੀਦਕੋਟ ਦੇ ਐਕਸਾਈਜ਼ ਅਫ਼ਸਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਜਿਸ ਵਿੱਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਸਰਕਾਰ ਵੱਲੋਂ 9 ਮਹੀਨਿਆਂ ਲਈ ਨਵੀਂ ਪਾਲਿਸੀ ਤਿਆਰ ਕੀਤੀ ਗਈ ਹੈ। ਉਹ ਉਨ੍ਹਾਂ ਦੇ ਅਨੁਕੂਲ ਨਹੀਂ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਧਾ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਸ਼ਰਾਬ ਸਸਤੀ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕੀ ਇਹ ਕਿਸ ਤਰ੍ਹਾਂ ਅਪਣਾ ਵਪਾਰ ਕਰਨਗੇ ਅਤੇ ਸਰਕਾਰ ਉਨ੍ਹਾਂ ਨੂੰ ਸਪੱਸ਼ਟ ਕੀਤਾ ਜਾਵੇ।