ਲ਼ੋਕ ਸਭਾ ਚੋਣਾਂ ਦੇ ਚਲਦਿਆ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਉਸ ਵੇਲੇ ਹੋਰ ਮਜਬੂਤੀ ਮਿਲੀ ਜਦ ਕੇਂਦਰੀ ਦੀ ਐਨਡੀਏ ਸਰਕਾਰ ਦੀ ਭਾਈਵਾਲ ਲੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਲ਼ੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ ਭਾਜਪਾ ਉਮੀਦਵਾਰਾਂ ਦੇ ਸਮਰਥਨ ਦਾ ਕੀਤਾ ਐਲਾਨ - lok Janshakti Party
ਕੇਂਦਰੀ ਦੀ ਐਨਡੀਏ ਸਰਕਾਰ ਦੀ ਭਾਈਵਾਲ ਲੋਕ ਜਨਸ਼ਕਤੀ ਪਾਰਟੀ ਦੀ ਪੰਜਾਬ ਇਕਾਈ ਨੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਫ਼ਰੀਦਕੋਟ ਵਿੱਖੇ ਇੱਕ ਪ੍ਰੈਸ ਕਾਨਫਰੰਸ ਕਰ ਲੋਕ ਜਨਸ਼ਕਤੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਕਾਲੀ ਭਾਜਪਾ ਗਠਜੋੜ ਦੀਆਂ ਦਲਿਤ ਪੱਖੀ ਸਕੀਮਾ ਦੀ ਸਲਾਂਘਾ ਕੀਤੀ ਅਤੇ ਅਕਾਲੀ-ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਪੰਜਾਬ ਅੰਦਰ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਜਿਤਵਾਉਣ ਦਾ ਅਹਿਦ ਲੈਂਦਿਆਂ ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਇਕਾਈ ਦੇ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਕਾਲੀ ਭਾਜਪਾ ਗਠਜੋੜ ਦੀਆਂ ਦਲਿਤ ਪੱਖੀ ਸਕੀਮਾ ਦੀ ਸਲਾਂਘਾ ਕੀਤੀ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਿੰਦਾ ਕਰਦਿਆ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਚਲਾਈਆ ਗਈਆਂ ਸਾਰੀਆਂ ਹੀ ਦਲਿਤ ਭਲਾਈ ਸਕੀਮਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੰਦ ਕੀਤੀਆਂ ਦਿੱਤੀਆਂ ਹਨ।
ਫਰੀਦਕੋਟ ਤੋਂ ਅਕਾਲੀ ਭਾਜਪਾ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਚੋਣ ਦਫ਼ਤਰ ਵਿੱਚ ਪਹੁੰਚੀ ਲੋਕ ਜਨਸ਼ਕਤੀ ਪਾਰਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ ਨੇ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਵੱਲੋਂ ਪੂਰੇ ਪੰਜਾਬ ਅੰਦਰ ਅਕਾਲੀ ਭਾਜਪਾ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਨਾਲ ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਹੋ ਗਈ ਹੈ।