ਫਰੀਦਕੋਟ: ਕਰੋਨਾ ਵਾਇਰਸ ਦੇ ਮੱਦੇਨਜ਼ਰ ਕੁੱਲ ਭਾਰਤ ਵਿੱਚ ਲੌਕਡਾਊਨ ਕੀਤਾ ਗਿਆ ਹੈ ਅਤੇ ਇਸ ਦੇ ਚਲੱਦਿਆ ਲੋਕਾਂ ਨੂੰ ਘਰ ਤੱਕ ਜਰੂਰੀ ਵਸਤਾਂ ਪਹੁੰਚਾਉਣ ਲਈ ਫ਼ਰੀਦਕੋਟ ਪ੍ਰਸ਼ਾਸਨ ਵੱਲੋਂ ਲਗਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਰੋਜ਼ਾਨਾ ਕਿਸੇ ਨਾ ਕਿਸੇ ਸਹੂਲਤਾਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਫ਼ਰੀਦਕੋਟ ਵਿਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਖੁੱਲ੍ਹਣ ਤੋਂ ਬਾਅਦ ਬੈਂਕਾਂ ਦੇ ਬਾਹਰ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲੀਆਂ।
ਇਸ ਮੌਕੇ ਬੈਂਕ ਦੇ ਮੈਨੇਜ਼ਰ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਬੈਂਕ ਖੋਲ੍ਹੇ ਗਏ। ਉਨ੍ਹਾਂ ਦੱਸਿਆ ਕਿ 11 ਤੋਂ 2 ਵਜੇ ਤੱਕ ਬੈਂਕਾਂ ਵਿੱਚ ਪੈਸਿਆਂ ਦਾ ਲੈਣ ਦੇਣ ਕੀਤਾ ਜਾਵੇਗਾ ਅਤੇ ਬੈਂਕ ਵਿੱਚ 3 ਤੋਂ ਵੱਧ ਲੋਕਾਂ ਨੂੰ ਅੰਦਰ ਨਹੀਂ ਅਉਣ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕੀ ਇੱਕ-ਦੂਜੇ ਤੋਂ ਦੂਰੀ ਬਣਾਈ ਜਾਵੇ।