ਫਰੀਦਕੋਟ: ਸ਼ਹਿਰ ਦੇ ਪਾਸ਼ ਇਲਾਕੇ ‘ਚ ਦੋ ਦਿਨ ਪਹਿਲਾਂ ਨੈਟ ਠੀਕ ਕਰਨ ਦੇ ਬਹਾਨੇ ਤਿੰਨ ਲੁਟੇਰਿਆਂ ਨੇ ਇੱਕ ਘਰ (house) ‘ਚ ਵੜ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਘਟਨਾ ਵਿੱਚ ਲੁਟੇਰਿਆਂ ਨੇ ਮਹਿਲਾ (women) ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਲੁਟੇਰੇ ਫਰਾਰ (Robbers absconded after looting gold jewellery) ਹੋ ਗਏ ਸਨ। ਜਿਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਘਟਨਾ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਵਿੱਚ ਮਹਿਲਾ ਨਾਲ ਕੁੱਟਮਾਰ ਵੀ ਕੀਤੀ ਗਈ ਸੀ।
ਹੁਣ ਇਸ ਮਾਮਲੇ ਨੂੰ ਫਰੀਦਕੋਟ ਪੁਲਿਸ (Faridkot Police) 24 ਘੰਟੇ ਅੰਦਰ ਸੁਲਝਾਣ ਦਾ ਦਾਅਵਾ ਕਰ ਰਹੀ ਹੈ। ਜਿਸ ਦੌਰਾਨ 2 ਲੁਟੇਰਿਆਂ ਅਤੇ ਇਸ ਸਾਰੇ ਮਾਮਲੇ ਦੀ ਸਾਜ਼ਿਸ਼ ਰਚਣ ਵਾਲੀ ਘਰ ਦੀ ਨੌਕਰਾਣੀ (house maid) ਨੂੰ ਕਾਬੂ ਕਰ ਲਿਆ, ਜਦ ਕੇ ਇਨ੍ਹਾਂ ਦਾ ਇੱਕ ਸਾਥੀ ਹਲੇ ਫਰਾਰ ਦੱਸਿਆ ਜਾ ਰਿਹਾ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਐੱਸ.ਐਸ.ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ (SSP Faridkot Avneet Kaur Sidhu) ਨੇ ਦੱਸਿਆ ਕਿ ਇਸ ਘਟਨਾ ਪਿੱਛੇ ਘਰ ‘ਚ ਕੰਮ ਕਰਦੀ ਨੌਕਰਾਣੀ ਦਾ ਹੱਥ ਸਾਹਮਣੇ ਆਇਆ ਹੈ। ਜਿਸ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।