ਪੰਜਾਬ

punjab

By

Published : Jun 19, 2021, 8:24 PM IST

ETV Bharat / state

ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤ ਲਗਾਉਣ ਨੂੰ ਲੈ ਕੇ ਮੰਡ ਨੇ ਦਿੱਤਾ ਮੰਗ ਪੱਤਰ

ਗੁਰਸਿਮਰਨ ਸਿੰਘ ਮੰਡ ਹੁਣ ਤੱਕ ਸੂਬੇ ਦੇ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਚੁਕੇ ਹਨ ਅਤੇ ਬਹੁਤ ਜਲਦ ਸੂਬੇ ਭਰ ਦੇ ਰਹਿੰਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਵੀ ਮੰਗ ਪੱਤਰ ਦਿੱਤੇ ਜਾਣਗੇ।

ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤ ਲਗਾਉਣ ਨੂੰ ਲੈ ਕੇ ਮੰਡ ਨੇ ਦਿੱਤਾ ਮੰਗ ਪੱਤਰ
ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤ ਲਗਾਉਣ ਨੂੰ ਲੈ ਕੇ ਮੰਡ ਨੇ ਦਿੱਤਾ ਮੰਗ ਪੱਤਰ

ਫਰੀਦਕੋਟ:ਸੂਬੇ ਦੇ ਹਰ ਸ਼ਹਿਰ ਚ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅਤੰ ਸਿੰਘ ਦੇ ਬੁੱਤ ਲਗਾਉਣ ਦੀ ਮੰਗ ਸਬੰਧੀ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਡੀਸੀ ਨੂੰ ਮੈਮੋਰੰਡਮ ਦਿੱਤਾ। ਇਸ ਦੌਰਾਨ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹਿਆਂ ’ਚ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅਤੰ ਸਿੰਘ ਦੇ ਬੁੱਤ ਸਥਾਪਤ ਕਰਵਾਉਣ ਲਈ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੁਹਿੰਮ ਦਾ ਆਗਾਜ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਚੁਕੇ ਹਨ ਅਤੇ ਬਹੁਤ ਜਲਦ ਸੂਬੇ ਭਰ ਦੇ ਰਹਿੰਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਵੀ ਮੰਗ ਪੱਤਰ ਦਿੱਤੇ ਜਾਣਗੇ। ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਇਹ ਵੀ ਕਿਹਾ ਕਿ ਇਨ੍ਹਾਂ ਤਿੰਨਾਂ ਵੱਡੇ ਨੇਤਾਵਾਂ ਨੇ ਸ਼ਹੀਦੀ ਦੇਸ਼ ਦੀ ਏਕਤਾ ਅਤੇ ਅਖੰਡਲਾ ਨੂੰ ਬਚਾਉਣ ਦੇ ਲਈ ਦਿੱਤੀ ਸੀ ਜੋ ਕਦੇ ਵੀ ਭੁੱਲੀ ਨਹੀਂ ਜਾ ਸਕਦੀ ਹੈ।

ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤ ਲਗਾਉਣ ਨੂੰ ਲੈ ਕੇ ਮੰਡ ਨੇ ਦਿੱਤਾ ਮੰਗ ਪੱਤਰ

ਦੂਜੇ ਪਾਸੇ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨ ਕਾਂਗਰਸ ਦੇ ਕੁਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਵਲੋਂ ਜੋ ਮੰਗ ਪੱਤਰ ਦਿੱਤਾ ਗਿਆ, ਉਸ ਨੂੰ ਉਹ ਪੰਜਾਬ ਸਰਕਾਰ ਨੂੰ ਭੇਜਣਗੇ। ਉੱਥੇ ਹੀ ਇਸ ਮਾਮਲੇ ਵਿਚ ਜੋ ਵੀ ਉਹ ਕਰ ਸਕਦੇ ਹੋਏ ਜਰੂਰ ਕਰਨਗੇ।

ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਗੁਰਮਿਮਰਨ ਸਿੰਘ ਮੰਡ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹਾ ਕਰ ਰਹੇ ਹਨ।

ਇਹ ਵੀ ਪੜੋ: 'ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਜਾ ਚਾਰ ਦੀ ਨੌਕਰੀ ਤੇ ਵਿਧਾਇਕਾਂ ਦੇ ਪੁੱਤ ਅਫ਼ਸਰ'

ABOUT THE AUTHOR

...view details