ਫ਼ਰੀਦਕੋਟ: ਲੋਕ ਸਭਾ ਚੋਣਾਂ ਲਈ ਵੋਟਿੰਗ ਬੀਤੇ ਦਿਨ ਤੋਂ ਸ਼ੁਰੂ ਹੋ ਗਈ ਹੈ। ਭਾਵੇਂ ਕਿ ਪੰਜਾਬ ਵਿੱਚ ਅਖ਼ਰੀਲੇ 7ਵੇਂ ਗੇੜ ਵਿੱਚ ਵੋਟਾਂ ਪੈਣੀਆਂ ਹਨ ਪਰ ਪਾਰਟੀਆਂ ਵੱਧ ਤੋਂ ਵੱਧ ਪ੍ਰਚਾਰ ਕਰਨ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੌਰਾਨ ਵੱਡੇ ਲੀਡਰਾਂ ਥਾਂ-ਥਾਂ ਜਾ ਕੇ ਸਿਆਸੀ ਸਟੇਜਾਂ ਸਾਂਭ ਰਹੇ ਹਨ।
ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਫ਼ਰੀਦਕੋਟ (ਰਾਖਵਾਂ) ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਦੌਰਾਨ ਬਾਦਲ ਨੇ ਆਪਣੀ ਪਾਰਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਬਾਦਲ ਨੇ ਕਾਂਗਰਸ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਨੇ ਜੋ ਵੀ ਸਕੀਮਾਂ ਚਲਾਈਆਂ ਸਨ ਉਹ ਕਾਂਗਰਸ ਨੇ ਸੱਤਾ ਵਿੱਚ ਆਉਂਦਿਆਂ ਹੀ ਬੰਦ ਕਰ ਦਿੱਤੀਆਂ। ਸਾਰੀਆਂ ਸਕੀਮਾਂ ਬੰਦ ਕਰਨ ਪਿੱਛੇ ਬਾਦਲ ਨੇ ਆਪਣੇ 'ਭਰਾ' ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਿਆ।