ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਫ਼ਰੀਦਕੋਟ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਾ ਦਿੰਦਿਆਂ ਅਗਾਉਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ।
ਕੋਟਕਪੂਰਾ ਗੋਲ਼ੀਕਾਂਡ: ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ - latest punjabnews
ਕੋਟਕਪੂਰਾ ਗੋਲ਼ੀਕਾਂਡ ਵਿੱਚ ਜਾਂਚ ਦੇ ਘੇਰੇ ਵਿੱਚ ਚੱਲ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ਼ ਕਰ ਦਿੱਤੀ ਹੈ। ਮਨਤਾਰ ਬਰਾੜ ਦੇ ਭਰਾ ਕੁਲਤਾਰ ਸਿੰਘ ਬਰਾੜ ਨੇ ਹਾਈਕੋਰਟ ਵਿੱਚ ਜਾਣ ਬਾਰੇ ਦਸਿਆ ਹੈ।
ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
ਦੱਸ ਦਈਏ ਕਿ ਬੀਤੇ ਦਿਨ ਕਰੀਬ ਦੋ ਘੰਟੇ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਹੋਈ ਸੀ। ਇਸ ਮਗਰੋਂ ਅਦਾਲਤ ਨੇ ਇਹ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ।
ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੇ ਮਨਤਾਰ ਦੇ ਭਰਾ ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਵਿਵਸਥਾ ਤੇ ਪੂਰਾ ਭਰੋਸਾ ਹੈ। ਉਹ ਇਸ ਤੋਂ ਬਾਅਦ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।
Last Updated : Mar 21, 2019, 2:17 AM IST