ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਬਲੈਂਕਿਟ ਬੇਲ ਅਰਜ਼ੀ ਖ਼ਾਰਜ - mantar singh's bail plea rejected
ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਮਨਤਾਰ ਸਿੰਘ ਬਰਾੜ ਨੂੰ ਕੀਤਾ ਨਾਮਜ਼ਦ। ਫ਼ਰੀਦਕੋਟ ਅਦਾਲਤ ਨੇ ਬਲੈਂਕਿਟ ਬੇਲ ਲਈ ਪਾਈ ਅਰਜ਼ੀ ਨੂੰ ਵੀ ਕੀਤਾ ਖਾਰਜ।
ਫ਼ਰੀਦਕੋਟ: ਆਪਣੀ ਸੰਭਾਵੀ ਗ੍ਰਿਫ਼ਤਾਰੀ ਦੇ ਡਰੋਂ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵੱਲੋਂ ਪਾਈ ਬਲੇਂਕਿਟ ਬੇਲ ਲਈ ਅਰਜ਼ੀ ਨੂੰ ਫ਼ਰੀਦਕੋਟ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਮਾਨਤ ਅਰਜ਼ੀ ਤੇ ਬਹਿਸ ਮੁਕੰਮਲ ਹੋ ਗਈ ਸੀ ਤੇ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ।
ਇਸ ਦੇ ਨਾਲ ਹੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਮਨਤਾਰ ਸਿੰਘ ਬਰਾੜ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਥਾਣਾ ਸਿਟੀ ਕੋਟਕਪੂਰਾ ਵਿੱਚ ਦਰਜ ਐਫ਼ਆਈਆਰ ਨੰਬਰ 129/2018 ਵਿੱਚ ਨਾਮਜ਼ਦ ਕਰ ਲਿਆ ਗਿਆ ਹੈ ਜਿਸ ਕਾਰਨ ਮਨਤਾਰ ਸਿੰਘ ਬਰਾੜ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਐਸਆਈਟੀ ਵੱਲੋਂ ਮਨਤਾਰ ਸਿੰਘ ਬਰਾੜ ਨੂੰ ਗਿਰਫ਼ਤਾਰ ਕਰਨ ਲਈ ਅਦਾਲਤ ਤੋਂ ਮਨਜ਼ੂਰੀ ਮੰਗੀ ਗਈ ਹੈ।