ਫਰੀਦਕੋਟ: ਪੰਜਾਬ ਵਿਧਾਨ ਸਭਾ ਚੋਣਾਂ 'ਚ ਸਰਕਾਰ ਵਲੋਂ ਆਪਣੇ ਚੋਣ ਪੱਤਰ 'ਚ ਕਈ ਵਾਅਦੇ ਕੀਤੇ ਗਏ ਸੀ। ਜੋ ਸਰਕਾਰ ਦੇ ਚਾਰ ਸਾਲ ਤੋਂ ਵੱਧ ਸਮਾਂ ਬਤਿ ਜਾਣ ਤੋਂ ਬਾਅਦ ਵੀ ਪੂਰੇ ਨਹੀਂ ਕੀਤੇ ਗਏ। ਇਸ ਦੇ ਚੱਲਦਿਆਂ ਜਿਥੇ ਨੌਜਵਾਨ ਭਾਰਤ ਸਭਾ ਵਲੋਂ ਫਰੀਦਕੋਟ 'ਚ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੇ ਨਾਲ ਹੀ ਨੌਜਵਾਨ ਭਾਰਤ ਸਭਾ ਵਲੋਂ ਸਰਕਾਰ ਨੂੰ ਨਸ਼ਾ ਮੁਕਤੀ ਅਤੇ ਘਰ-ਘਰ ਰੁਜ਼ਗਾਰ ਦੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਹਲਕਾ ਵਿਧਾਇਕ ਨੂੰ ਯਾਦ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆ ਨੌਜਵਾਨ ਭਾਰਤ ਸਭਾ ਦੇ ਆਗੂ ਸਿਮਰਜੀਤ ਸਿੰਘ ਬਰਾੜ ਅਤੇ ਸੂਬਾ ਮੀਤ ਪ੍ਰਧਾਨ ਜਤਿੰਦਰ ਕੁਮਾਰ ਨੇ ਕਿਹਾ ਕਿ ਨੌਜਵਾਨ ਭਾਰਤ ਸਭਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਸੂਬੇ ਦੇ ਸਮੂਹ ਹੈਡਕੁਆਟਰਾਂ 'ਤੇ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਵਿਧਾਇਕਾਂ ਨੂੰ ਯਾਦ ਪੱਤਰ ਦਿੱਤੇ ਜਾ ਰਹੇ ਹਨ। ਜਿਸ ਤਹਿਤ ਉਹਨਾਂ ਵੱਲੋਂ ਫਰਦਿਕੋਟ ਤੋਂ ਕਾਂਗਰਸ ਦੇ ਵਿਧਾਇਕ ਨੂੰ ਯਾਦ ਪੱਤਰ ਸੌਪਿਆ ਜਾਵੇਗਾ।