ਫ਼ਰੀਦਕੋਟ : ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਿੱਥੇ ਜਾਂਚ ਚੱਲ ਰਹੀ ਹੈ। ਉੱਥੇ ਹੀ ਕਾਂਗਰਸੀ ਤੇ ਅਕਾਲੀ ਇੱਕ ਦੂਜੇ 'ਤੇ ਇਲਜ਼ਾਮ ਲਗਾ ਰਹੇ ਹਨ। ਬੇਅਦਬੀ ਕਾਂਡ ਦੀਆਂ ਤਾਰਾਂ ਡੇਰਾ ਸਿਰਸਾ ਦੇ ਪ੍ਰੇਮੀਆਂ ਨਾਲ ਜੁੜਣ ਤੋਂ ਬਾਅਦ ਸੂਬੇ ਦੀ ਸਿਆਸਤ ਹੋਰ ਵੀ ਗਰਮਾ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਕਾਂਗਰਸ ਸਰਕਾਰ ਅਕਾਲੀ ਦਲ ਨੂੰ ਡੇਰੇ ਦੇ ਪ੍ਰੇਮੀਆਂ ਬਹਾਨੇ ਬਦਨਾਮ ਕਰ ਰਹੀ ਹੈ। ਇਸੇ ਨੂੰ ਲੈ ਕੇ ਹੀ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਅਕਾਲੀਆਂ ਨੂੰ ਮੋੜਵਾਂ ਜਵਾਬ ਦਿੱਤਾ ਹੈ।
ਬੇਅਦਬੀ ਮਾਮਲੇ 'ਤੇ ਕਿੱਕੀ ਢਿਲੋਂ ਦਾ ਅਕਾਲੀਆਂ ਨੂੰ ਮੋੜਵਾ ਜਵਾਬ - ਕਾਂਗਰਸ ਸਰਕਾਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਾਂਡ ਨੂੰ ਲੈ ਕੇ ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਅਕਾਲੀਆਂ ਨੂੰ ਮੋੜਵਾਂ ਜਵਾਬ ਦਿੱਤਾ ਹੈ।
ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਜਾਂਚ ਇੱਕ ਡੇਰੇ ਜਾਂ ਧਰਮ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰੇਕ ਕੌਮ ਹਰੇਕ ਧਰਮ ਵਿੱਚ ਕੁਝ ਮਾੜੇ ਅਨਸਰ ਵੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਫੜ ਕੇ ਸਜ਼ਾ ਦੇਣਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿਸ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਮਾਮਲਿਆਂ ਦੇ ਵਿੱਚ ਡੇਰਾ ਪ੍ਰੇਮੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ, ਉਹ ਸਿੱਟ ਕਾਂਗਰਸ ਪਾਰਟੀ ਵੱਲੋਂ ਨਹੀਂ ਸਗੋਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਈ ਗਈ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਜਾਣ ਬੁੱਝ ਕੇ ਜਾਂਚ ਵਿੱਚ ਰੋੜੇ ਅਟਕਾ ਰਹੇ ਹੈ ਅਤੇ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ।
ਢਿੱਲੋਂ ਨੇ ਅੱਗੇ ਕਿਹਾ ਕਿ ਸੀਬੀਆਈ ਨੇ ਇਸ ਕੇਸ ਨੂੰ ਜਾਣਬੁੱਝ ਕੇ ਲੰਮਾਕਾਇਆ ਹੈ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਕੀਲ ਨੇ ਅਦਾਤਲ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਨਾਲ ਸਹਿਮਤ ਹੋਇਆ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਦਾ ਵਕੀਲ ਕਹਿੰਦਾ ਹੈ ਕਿ ਜਾਂਚ ਸੀਬੀਆਈ ਤੋਂ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੀਜੇਪੀ ਦਾ ਸਹਾਰਾ ਲੈ ਕੇ ਇਸ ਕੇਸ ਨੂੰ ਲੰਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।