ਫ਼ਰੀਦਕੋਟ: ਕੇਂਦਰ ਸਰਕਾਰ ਵੱਲੋਂ ਆਏ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕੀਤੇ ਜਾ ਰਹੇ ਵਾਧੇ ਦੇ ਰੋਸ ਵੱਜੋਂ ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਆਪਣਾ ਗੁੱਸਾ ਜਾਹਿਰ ਕਰਦੇ ਹੋਏ ਕੇਂਦਰ ਸਰਕਾਰ ਦਾ ਪੁਤਲੇ ਫੂਕ ਮੁਜ਼ਹਾਰੇ ਕੀਤੇ ਗਏ।
ਇਸ ਮੌਕੇ ਯੂਥ ਕਾਂਗਰਸ ਪਾਰਟੀ ਦੇ ਆਗੂ ਪਰਮਿੰਦਰ ਡਿੰਪਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਬੇਸ਼ੁਮਾਰ ਵਾਧਾ ਕੀਤਾ ਗਿਆ ਹੈ, ਜਿਸ ਨਾਲ ਹਰ ਵਰਗ ਨੂੰ ਲੁੱਟ ਦਾ ਸ਼ਿਕਾਰ ਹੋਣਾ ਪੈ ਰੀਹਾ ਹੈ। ਜਿਸ ਦੇ ਚੱਲਦੇ ਹਰ ਇੱਕ ਨੂੰ ਆਪਣਾ ਘਰ ਚਲਾਉਣਾ ਔਖਾ ਹੋ ਰਿਹਾ ਹੈ ਅਤੇ ਮਹਿੰਗਾਈ ਸਭ ਦੇ ਲੱਕ ਤੋੜ ਰਹੀ ਹੈ।