ਫਰੀਦਕੋਟ: ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੀ ਮਾਰ ਝੱਲ ਰਿਹਾ ਹੈ ਤੇ ਲੋਕਾਂ ਦਾ ਕੰਮ ਕਾਰ ਠੱਪ ਹੈ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ। ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਕਿ ਗਰੀਬ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ ਪਰ ਕੀਤੇ ਨਾ ਕੀਤੇ ਇਹ ਰਾਸ਼ਨ ਵੀ ਸਿਆਸਤ ਦੀ ਭੇਟ ਚੜ੍ਹ ਗਿਆ।
ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਤੋਂ ਜਿਥੋਂ ਦੀ ਭਾਨ ਸਿੰਘ ਕਾਲੋਨੀ ਅਤੇ ਹੋਰ ਕਾਲੋਨੀਆਂ ਵਿੱਚ ਰਾਸ਼ਨ ਨਹੀਂ ਪਹੁੰਚਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਪ੍ਰਸ਼ਾਸਨ ਨੂੰ ਲਿਸਟਾਂ ਦਿੱਤੀਆਂ ਅਤੇ ਫਰੀਦਕੋਟ ਦੇ ਵਿਧਾਇਕ ਨੂੰ ਲਿਸਟ ਦਿੱਤੀ ਪਰ ਕੋਈ ਰਾਸ਼ਨ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਐਨਆਰਆਈ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ 100 ਦੇ ਕਰੀਬ ਲੋੜਵੰਦ ਲੋਕਾਂ ਦੀ ਲਿਸਟ ਬਣਾ ਕੇ ਰਾਸ਼ਨ ਵੰਡਿਆ ਜਾ ਰਿਹਾ ਹੈ।