ਪੰਜਾਬ

punjab

ETV Bharat / state

ਰੇਲਵੇ ਟਰੈਕ 'ਤੇ ਮਿਲੀ 35 ਸਾਲਾ ਨੌਜਵਾਨ ਦੀ ਲਾਸ਼ - Murder of 35 years old man

ਫ਼ਰੀਦਕੋਟ ਦੇ ਪਿੰਡ ਵਾਂਦਰ ਜਟਾਣਾ ਵਿੱਚ ਹੋਏ ਅੰਨ੍ਹੇ ਕਤਲ ਨਾਲ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ। ਕਰੀਬ 35 ਸਾਲਾ ਨੌਜਵਾਨ ਦਾ ਕਥਿਤ ਕਤਲ ਕਰ ਲਾਸ਼ ਰੇਲਵੇ ਲਾਈਨ 'ਤੇ ਸੁੱਟੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ ਸ਼ੁਰੂ।

ਫ਼ਰੀਦਕੋਟ

By

Published : May 20, 2019, 5:40 PM IST

ਫ਼ਰੀਦਕੋਟ: ਇੱਥੋ ਦੇ ਪਿੰਡ ਵਾਂਦਰ ਜਟਾਣਾ ਵਿੱਚ ਕਰੀਬ 35 ਸਾਲਾ ਨੌਜਵਾਨ ਦਾ ਕਤਲ ਕਰ ਕੇ ਲਾਸ਼ ਰੇਲਵੇ ਲਾਈਨਾਂ 'ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਉਰਫ਼ ਸੁੱਖਾ ਵਜੋਂ ਹੋਈ ਹੈ। ਮ੍ਰਿਤਕ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਕਿਸੇ ਨੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ।

ਵੇਖੋ ਵੀਡੀਓ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨ 'ਤੇ ਪਿੰਡ ਦੇ ਨੌਜਵਾਨ ਸੁਖਦੇਵ ਸਿੰਘ ਦੀ ਲਾਸ਼ ਪਈ ਹੈ। ਉਨ੍ਹਾਂ ਕਿਹਾ ਕਿ ਘਟਨਾ ਬਹੁਤ ਦੁਖ਼ਦਾਈ ਹੈ ਅਤੇ ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਭਰਾ ਦਾ ਕਿਸੇ ਨੇ ਕਤਲ ਕਰ ਕੇ ਲਾਸ਼ ਰੇਲਵੇ ਟਰੈਕ 'ਤੇ ਸੁੱਟ ਦਿਤੀ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ।

ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ ਰੇਲਵੇ ਪੁਲਿਸ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਵਾਂਦਰ ਜਟਾਣਾ ਵਿਖੇ ਰੇਲਵੇ ਟਰੈਕ 'ਤੇ ਕੋਈ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਨਜ਼ਰੇ ਮਾਮਲਾ ਕਤਲ ਦਾ ਲੱਗ ਰਿਹਾ ਹੈ ਇਸ ਲਈ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ABOUT THE AUTHOR

...view details