ਫਰੀਦਕੋਟ:ਸ਼ੇਖ ਫ਼ਰੀਦ ਆਗਮਨ ਪੁਰਬ ਮੌਕੇ ਅੱਜ 5ਵੇਂ ਦਿਨ ਟਿੱਲਾ ਬਾਬਾ ਫਰੀਦ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸਮਾਪਤ ਹੋਵੇਗਾ। ਵੱਡੀ ਗਿਣਤੀ ਸੰਗਤਾਂ ਵਲੋਂ ਇਸ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ ਗਈ ਹੈ।
ਦੱਸ ਦਈਏ ਕਿ ਸ਼ੇਖ ਫ਼ਰੀਦ ਆਗਮਨ ਪੁਰਬ 2022 ਮੌਕੇ ਕਾਫਲਾ-ਏ-ਵਿਰਾਸਤ ਦਾ ਆਯੋਜਨ ਕੀਤਾ ਗਿਆ ਸੀ। ਇਸ ਕਾਫਲਾ-ਏ-ਵਿਰਾਸਤ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਰਵਾਨਾ ਕੀਤਾ। ਇਸ ਦੌਰਾਨ ਵੱਖ-ਵੱਖ ਰਾਜਾਂ ਦੇ ਪਹਿਰਾਵੇ ਪਹਿਨ ਸਕੂਲੀ ਬੱਚਿਆਂ ਅਤੇ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ।