ਫਰੀਦਕੋਟ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੀ ਅਗਵਾਈ ਵਿੱਚ ਕਿਸਾਨਾਂ ਦਾ ਇਕੱਠ ਹੋਇਆ। ਇਸ ਇਕੱਠ ਵਿੱਚ ਕੇਂਦਰ ਸਰਕਾਰ ਦੀ ਨਵੀਂ ਮੰਡੀਕਰਨ ਨੀਤੀ ਬਾਰੇ ਵਿਚਾਰ ਚਰਚਾ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਵੀਂ ਮੰਡੀਕਰਨ ਨੀਤੀ ਕਿਸਾਨਾਂ ਨੂੰ ਵੱਡੇ ਘਾਟੇ ਵੱਲ ਲੈ ਕੇ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਵੀਂ ਮੰਡੀਕਰਨ ਨੀਤੀ ਦੇ ਤਹਿਤ ਕਿਸਾਨ ਆਪਣੀ ਫਸਲ ਕਿਤੇ ਵੀ ਕਿਸੇ ਨੂੰ ਵੀ ਵੇਚ ਸਕਦਾ ਹੈ ਅਤੇ ਸਟੋਰ ਕਰ ਸਕਦਾ ਹੈ। ਇਸ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੰਡੀਕਰਨ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਕਿਸਾਨਾਂ ਨੂੰ ਵੱਡੇ ਘਾਟੇ ਵੱਲ ਧੱਕਣਾ ਚਾਹੁੰਦੀ ਹੈ।