ਫਰੀਦਕੋਟ: ਸ਼ੁੱਕਰਵਾਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਅਕਾਲੀ ਵਿਧਾਇਕ ਅਤੇ 5 ਪੁਲਿਸ ਅਧਿਕਾਰੀ ਅਦਾਲਤ ਵਿਚ ਪੇਸ਼ ਹੋਏ। ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।
ਕੋਟਕਪੂਰਾ ਗੋਲੀਕਾਂਡ: 19 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ - hearing in Kotkapura shootout on July 19
ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਹੁਣ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।
ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ SIT ਵੱਲੋਂ ਨਾਮਜਦ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਕੋਟਕਪੂਰਾ ਦੇ ਤੱਤਕਾਲੀ ਡੀਐੱਸਪੀ ਬਲਜੀਤ ਸਿੰਘ ਸਿੱਧੂ, ਤੱਤਕਾਲੀ ਐੱਸਐੱਚਓ ਗੁਰਦੀਪ ਸਿੰਘ, ਐੱਸਪੀ ਪਰਮਜੀਤ ਸਿੰਘ ਪੰਨੂੰ ਅਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਫਰੀਦਕੋਟ ਅਦਾਲਤ 'ਚ ਪੇਸ਼ ਹੋਏ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾਂ ਅਦਾਲਤ 'ਚ ਪੇਸ਼ ਨਹੀਂ ਹੋਏ। ਅਦਾਲਤ 'ਚ ਪਰਮਰਾਜ ਸਿੰਘ ਉਮਰਾਨੰਗਲ ਨੇ ਇਕ ਦਰਖ਼ਾਸਤ ਵੀ ਦਾਖਲ ਕੀਤੀ ਹੈ ਜਿਸ ਵਿਚ ਉਨ੍ਹਾਂ ਅਦਾਲਤ ਨੂੰ ਗੁਹਾਰ ਲਗਾਈ ਕਿ ਉਸ ਵਿਰੁੱਧ ਪੇਸ਼ ਕੀਤੇ ਗਏ ਚਲਾਨ ਦੀ ਕੇਸ ਡਾਇਰੀ ਪੇਸ਼ ਕਰਨ ਦੀ ਸਰਕਾਰੀ ਪੱਖ ਨੂੰ ਹਦਾਇਤ ਕੀਤੀ ਜਾਵੇ। ਇਸ ਸਬੰਧੀ ਅਦਾਲਤ ਵਲੋਂ ਸਰਕਾਰੀ ਪੱਖ ਤੋਂ ਜਵਾਬ ਲਈ 19 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ। ਇਸ ਪੂਰੇ ਮਾਮਲੇ ਦੀ ਹੁਣ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।