ਫ਼ਰੀਦਕੋਟ: ਬੀਤੇ ਦਿਨੀਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਦੋਹਾਂ ਧਿਰਾਂ ਦੀਆਂ ਦਰਖਾਸਤਾਂ ਰੱਦ ਕਰ ਦਿੱਤੀਆਂ। ਦਰਖਾਸਤਾਂ ਰੱਦ ਹੋਣ 'ਤੇ ਮਾਣਯੋਗ ਅਦਾਲਤ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਕੇਸ ਅਟੈਚ ਕੀਤਾ ਸੀ ਜਿਸ ਦੀ ਪੇਸ਼ੀ ਬੁੱਧਵਾਰ ਨੂੰ ਹੋਈ।
ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ - kotakpura golikand
ਫ਼ਰੀਦਕੋਟ ਮੈਜਿਸਟਰੇਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਦੋਹਾਂ ਧਿਰਾਂ ਦੀਆਂ ਦਰਖ਼ਾਸਤਾਂ ਰੱਦ ਕਰ ਦਿੱਤੀਆਂ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਅਗਸਤ ਨਿਰਧਾਰਿਤ ਕੀਤੀ ਗਈ ਹੈ।
ਇਸ ਮਾਮਲੇ ਦੀ ਪੇਸ਼ੀ ਦੌਰਾਨ ਪੰਜੇ ਪੁਲਿਸ ਅਧਿਕਾਰੀ ਆਈ.ਜੀ ਪਰਜੀਤ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ ਚਰਨਜੀਤ ਸਿੰਘ ਸ਼ਰਮਾ, ਐਸ.ਐਚ.ਓ ਗੁਰਦੀਪ ਸਿੰਘ ਪੰਧੇਰ, ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਸਣੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅਦਾਲਤ ਸਾਹਮਣੇ ਪੇਸ਼ ਹੋਏ।
ਹੁਣ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਅਗਸਤ ਨਿਰਧਾਰਿਤ ਕੀਤੀ ਗਈ ਹੈ ਜਿਸ ਦੌਰਾਨ ਸਾਰੇ ਨਾਮਜਦਾਂ ਦਾ ਪਹੁੰਚਣਾ ਲਾਜ਼ਮੀ ਹੋਵੇਗਾ। ਜਿਸ ਤਰੀਕੇ ਨਾਲ ਥੋੜ੍ਹੇ-ਥੋੜ੍ਹੇ ਦਿਨਾਂ ਦੇ ਵਕਫ਼ੇ 'ਤੇ ਲਗਾਤਾਰ ਤਰੀਕਾਂ ਪੈ ਰਹੀਆਂ ਹਨ, ਇਸ ਤੋਂ ਲੱਗਦਾ ਹੈ ਕਿ ਇਸ ਮਾਮਲੇ ਦਾ ਫੈਸਲਾ ਜਲਦ ਹੀ ਆ ਸਕੇਗਾ।