ਨਵੀਂ ਦਿੱਲੀ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal ) ਨੇ ਪੰਜਾਬ ਦੇ ਫਰੀਦਕੋਟ ਵਿੱਚ 400 ਤੋਤੇ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਪੰਜਾਬ ਦੇ ਜੰਗਲਾਤ ਵਿਭਾਗ ਨੂੰ ਦਿੱਤੇ ਹਨ।
ਐਨਜੀਟੀ ਨੇ ਪੰਜਾਬ ਦੇ ਵਾਤਾਵਰਣ ਵਿਭਾਗ ਦੇ ਚੀਫ ਵਾਈਲਡ ਲਾਈਫ ਵਾਰਡਨ ਅਤੇ ਵਾਤਾਵਰਣ ਵਿਭਾਗ ਨੂੰ ਇੱਕ ਦੂਜੇ ਦੇ ਸਹਿਯੋਗ ਨਾਲ ਇਸ ਸਬੰਧ ਵਿੱਚ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਐਨਜੀਟੀ ਨੇ ਕਿਹਾ ਕਿ ਤੋਤਿਆਂ ਦੀ ਮੌਤ ਦੀ ਵਜ੍ਹਾ ਸਪੱਸ਼ਟ ਕਰਨਾ ਮੁਸ਼ਕਿਲ ਹੈ ਇਸ ਲਈ ਇਸ ਗੱਲ ਦਾ ਪਤਾ ਲਗਾਇਆ ਜਾਵੇ ਕਿ ਇਨ੍ਹਾਂ ਤੋਤਿਆਂ ਦੀ ਮੌਤ ਕਿਵੇਂ ਹੋਈ।ਇਨ੍ਹਾਂ ਤੋਤੇ ਦੀ ਮੌਤ ਦੇ ਕਾਰਨਾਂ ਦਾ ਸਪਸ਼ਟ ਤੌਰ ‘ਤੇ ਪਤਾ ਲਗਾਉਣਾ ਮੁਸ਼ਕਲ ਹੈ। ਇਸ ਲਈ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਮੌਤ ਕਿਵੇਂ ਹੋਈ।