ਚੰਡੀਗੜ੍ਹ: ਐਨਆਈਏ ਦੀ ਟੀਮ ਵੱਲੋਂ ਗੈਂਗਸਟਰਾਂ ਦੇ ਨਾਲ ਅੱਤਵਾਦੀਆਂ ਨਾਲ ਕੁਨੇਕਸ਼ਨ ਦੇ ਚੱਲਦੇ ਗੈਂਗਸਟਰਾਂ ਦੇ ਠਿਕਾਣਿਆਂ ਉੱਤੇ ਦੇਸ਼ ਭਰ ਵਿੱਚ 60 ਤੋਂ ਵੱਧ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾਰੀ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਵਿੱਚ ਵੀ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਐਨਆਈਏ ਦੀ ਟੀਮ ਵੱਲੋਂ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਘਰ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਫਾਜ਼ਿਲਕਾ ਵਿੱਚ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ, ਭਗਵਾਨਪੁਰ ਪਿੰਡ ਵਿੱਚ ਜੱਗੂ ਭਗਵਾਨਪੁਰੀਆ ਦੇ ਘਰ ਅਤੇ ਅੰਮ੍ਰਿਤਸਰ ਵਿੱਚ ਗੈਂਗਸਟਰ ਸ਼ੁਭਮ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਨ੍ਹਾਂ ਤੋਂ ਇਲਾਵਾ ਕੋਟਕਪੁਰਾ ਫਰੀਦਕੋਟ ਅਤੇ ਰਾਜਪੁਰਾ ਵਿੱਚ ਵੀ ਗੈਂਗਸਟਰਾਂ ਦੇ ਕਈ ਠਿਕਾਣਿਆਂ ਉੱਤੇ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਫਰੀਦਕੋਟ ਦੇ ਕਸਬਾ ਕੋਟਕਪੂਰਾ ਵਿੱਚ ਵੀ ਐਨਆਈਏ ਦੀ ਟੀਮ ਵੱਲੋਂ ਸਵੇਰੇ 6 ਵਜੇ ਤੋਂ ਇੱਕ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਟੀਮ ਨੂੰ ਕਿਹੜੇ ਸੁਰਾਗ ਮਿਲੇ ਹਨ। ਫਿਲਹਾਲ ਛਾਪੇਮਾਰੀ ਜਾਰੀ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਵਿੱਚ ਐਨਆਈਏ ਦੀ ਟੀਮ ਵੱਲੋਂ ਗੈਂਗਸਟਰ ਸ਼ੁਭਮ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ ਸ਼ੁਭਮ ਦਾ ਪਰਿਵਾਰ ਅੰਮ੍ਰਿਤਸਰ ਨਹੀਂ ਰਹਿ ਰਿਹਾ ਹੈ। ਫਿਰ ਵੀ ਉਸ ਦੇ ਘਰ ਐਨਆਈਏ ਦੀ ਟੀਮ ਵੱਲੋਂ ਦਬਿਸ਼ ਦਿੱਲੀ ਗਈ। ਇਨ੍ਹਾਂ ਤੋਂ ਇਲਾਵਾ ਫਰੀਦਕੋਟ, ਰਾਜਪੁਰਾ, ਖੰਨਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਯਮੁਨਾਨਗਰ ਵਿਖੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।