ਪੰਜਾਬ

punjab

ETV Bharat / state

ਫ਼ਰੀਦਕੋਟ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਹੱਥਾਂ 'ਤੇ ਲੱਗੇਗੀ ਨਾ ਮਿਟਣ ਯੋਗ ਸਿਆਹੀ - ਕਰੋਨਾ ਵਾਇਰਸ

ਫ਼ਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਦੇਸ਼ ਦਿੱਤੇ ਹਨ ਕਿ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਹੱਥਾਂ 'ਤੇ ਨਾ ਮਿਟਣ ਯੋਗ ਸਿਆਹੀ ਲਗਾਈ ਜਾਵੇਗੀ, ਤਾਂ ਜੋ ਉਨ੍ਹਾਂ ਦੀ ਪਛਾਣ ਹੋ ਸਕੇ ਅਤੇ ਕੋਈ ਹੋਰ ਉਨ੍ਹਾਂ ਦੇ ਸੰਪਰਕ ਵਿੱਚ ਨਾ ਆ ਸਕੇ।

ਫ਼ੋਟੋ।
ਫ਼ੋਟੋ।

By

Published : Mar 21, 2020, 12:38 PM IST

ਫ਼ਰੀਦਕੋਟ: ਜਿੱਥੇ ਪੂਰੀ ਦੁਨੀਆਂ ਵਿੱਚ ਕੋਰੋਨਾ ਵਾਇਰਸ ਨੇ ਆਪਣੀ ਦਹਿਸ਼ਤ ਫੈਲਾਈ ਹੋਈ ਹੈ ਉਥੇ ਹੀ ਫਰੀਦਕੋਟ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਖਤਰਨਾਕ ਵਾਇਰਸ ਨਾਲ ਨਜਿੱਠਣ ਲਈ ਹਰ ਹੀਲਾ ਕੀਤਾ ਜਾ ਰਿਹਾ ਹੈ।

ਵੇਖੋ ਵੀਡੀਓ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਉੱਤੇ ਬਚਾਅ ਆਰਡਰ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਖਤਰਨਾਕ ਵਾਇਰਸ ਤੋਂ ਬਚਾਇਆ ਜਾ ਸਕੇ।

ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਆਰਡਰ ਦੀ ਕਾਪੀ

ਹਾਲ ਹੀ ਵਿੱਚ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਹੋਰ ਆਰਡਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਜੋ ਵੀ ਮਰੀਜ਼ ਕਰੋਨਾ ਵਾਇਰਸ ਦੇ ਸ਼ੱਕੀ ਪਾਏ ਜਾਂਦੇ ਹਨ ਜਾਂ ਜਿਨ੍ਹਾਂ ਨੂੰ ਡਾਕਟਰਾਂ ਨੇ ਆਪਣੇ ਘਰਾਂ ਵਿੱਚ ਪਰਿਵਾਰ ਤੋਂ ਅਲੱਗ ਰਹਿਣ ਦੀ ਹਦਾਇਤ ਕੀਤੀ ਹੈ ਉਨ੍ਹਾਂ ਦੇ ਹੱਥਾਂ ਉੱਪਰ ਨਾ ਮਿਟਣ ਯੋਗ ਸਿਆਹੀ ਲਗਾਈ ਜਾਵੇ ਤਾਂ ਜੋ ਉਨ੍ਹਾਂ ਦੀ ਪਛਾਣ ਹੋ ਸਕੇ ਅਤੇ ਕੋਈ ਹੋਰ ਉਨ੍ਹਾਂ ਦੇ ਸੰਪਰਕ ਵਿੱਚ ਨਾ ਆ ਸਕੇ।

ਕੋਰੋਨਾ ਵਾਇਰਸ ਨੂੰ ਵੇਖਦਿਆਂ ਪੰਜਾਬ ਵਿੱਚ ਬੱਸਾਂ ਤੇ ਆਟੋ ਬੰਦ ਕਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ ਵੀ 22 ਮਾਰਚ ਨੂੰ ਜਨਤਾ ਕਰਫਿਊ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ABOUT THE AUTHOR

...view details