ਫਰੀਦਕੋਟ: ਉਲੰਪੀਅਨ ਅਵਨੀਤ ਕੌਰ ਸਿੱਧੂ (Olympian Avneet Kaur Sidhu) ਨੇ ਬਤੌਰ ਐੱਸ.ਐੱਸ.ਪੀ. ਫਰੀਦਕੋਟ (SSP Faridkot) ਵਜੋਂ ਆਪਣਾ ਕਾਰਜਕਾਲ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਐੱਸ.ਪੀ. ਫਾਜਿਲਕਾ (S.P. Fazilka) ਵਜੋਂ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਉਪਰੰਤ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਐੱਸ.ਐੱਸ.ਪੀ. ਫਰੀਦਕੋਟ (SSP Faridkot) ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
ਉਲੰਪੀਅਨ ਅਵਨੀਤ ਕੌਰ ਨੇ SSP ਫਰੀਦਕੋਟ ਦਾ ਸੰਭਾਲਿਆ ਅਹੁਦਾ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ (Law and order in the district) ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਨਸ਼ਿਆਂ ਦਾ ਖਾਤਮਾ ਅਤੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀਆਂ ਤਰਜ਼ੀਹਾਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪੁਲਿਸ (District Police) ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਵੈ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਫੈਸਲਿਆਂ ’ਤੇ ਲੱਗੇਗੀ ਮੋਹਰ
ਉਲੰਪੀਅਨ ਅਵਨੀਤ ਕੌਰ ਨੇ SSP ਫਰੀਦਕੋਟ ਦਾ ਸੰਭਾਲਿਆ ਅਹੁਦਾ ਜ਼ਿਕਰਯੋਗ ਹੈ ਕਿ ਅਵਨੀਤ ਕੌਰ ਸਿੱਧੂ ਨੇ 2008 ਦੀਆਂ ਬੀਜਿੰਗ ਓਲੰਪਿਕ ਖੇਡਾਂ (Beijing Olympic Games) ਵਿੱਚ ਹਿੱਸਾ ਲਿਆ। 2006 ਵਿੱਚ ਮੈਲਬਰਨ ਰਾਸ਼ਟਰਮੰਡਲ ਖੇਡਾਂ (Melbourne Commonwealth Games) ਵਿੱਚ ਸੋਨੇ ਤੇ ਚਾਂਦੀ ਅਤੇ ਦੋਹਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਹ ਪ੍ਰਾਪਤੀਆਂ ਵਾਲੀ ਉਹ ਪਹਿਲੀ ਪੰਜਾਬਣ ਨਿਸ਼ਾਨੇਬਾਜ਼ ਸੀ। ਭਾਰਤ ਸਰਕਾਰ (Government of India) ਨੇ ਅਰਜੁਨਾ ਐਵਾਰਡ (Arjuna Award) ਤੇ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ (The Punjab Government honored him with the Maharaja Ranjit Singh Award)। ਇਸ ਤੋਂ ਪਹਿਲਾਂ ਉਹ ਬਾਬਾ ਫਰੀਦ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ:ਚਾਰ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਵਿਛਣ ਲੱਗੀ ਚੋਣ ਸ਼ਤਰੰਜ ਦੀ ਬਿਸਾਤ