ਫਰੀਦਕੋਟ: ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆ ਦੀ ਜਾਂਚ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਦੇ ਬਾਹਰ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਸਿੱਖ ਜਥੇਬੰਦੀਆਂ ਨੇ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੀਫ ਜਸਟਿਸ ਸੁਪਰੀਮ ਕੋਰਟ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਨਾਲ ਹੀ ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਮੰਗਭਾਗਾ ਦੱਸਦੇ ਹੋਏ 19 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਘਿਰਾਓ ਦਾ ਐਲਾਨ ਕੀਤਾ। ਨਾਲ ਹੀ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਵੀ ਗੱਲ ਆਖੀ ਗਈ।
19 ਅਪ੍ਰੈਲ ਨੂੰ ਸਿੱਖ ਜਥੇਬੰਦੀਆਂ ਵੱਲੋਂ ਹਾਈਕੋਰਟ ਦੇ ਘਿਰਾਓ ਦੈ ਐਲਾਨ - ਹਾਈਕੋਰਟ ਦਾ ਕੀਤਾ ਜਾਵੇਗਾ ਘਿਰਾਓ
ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆ ਦੀ ਜਾਂਚ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਜਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਦੇ ਬਾਹਰ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ। ਸਿੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਮੰਗਭਾਗਾ ਦੱਸਦੇ ਹੋਏ 19 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਘਿਰਾਓ ਦਾ ਐਲਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਜਦੋਂ ਕਿਸੇ ਨਾਲ ਕੋਈ ਧੱਕੇਸ਼ਾਹੀ ਹੁੰਦੀ ਹੈ ਤਾਂ ਉਸ ਨੂੰ ਆਸ ਹੁੰਦੀ ਹੈ ਕਿ ਅਦਾਲਤ ਤੋਂ ਉਸ ਨੂੰ ਇਨਸਾਫ ਮਿਲੇਗਾ ਪਰ ਹਾਲ ਹੀ ਵਿੱਚ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਡ ਵਿਚ ਆਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੇ ਲੋਕਾਂ ਦੇ ਇਸ ਵਿਸ਼ਵਾਸ ਨੂੰ ਤੋੜਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਕਿਧਰੋਂ ਵੀ ਇਨਸਾਫ ਮਿਲਣ ਦੀ ਉਮੀਦ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੀਫ ਜਸਟਿਸ ਸੁਪਰੀਮ ਕੋਰਟ ਦੇ ਨਾਂ ਮੰਗ ਪੱਤਰ ਦਿੱਤਾ ਗਿਆ ਹੈ। ਉਹਨਾਂ ਨੇ ਇਹ ਵੀ ਕਿਹਾ ਕਿ 19 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਘਿਰਾਓ ਕੀਤਾ ਜਾਵੇਗਾ।