ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 19 ਮਾਰਚ ਨੂੰ - mantar Brar
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਫਸੇ ਅਕਾਲੀ ਆਗੂ ਮਨਤਾਰ ਬਰਾੜ ਵਲੋਂ ਫ਼ਰੀਦਕੋਟ ਅਦਾਲਤ 'ਚ ਲਗਾਈ ਅਗਾਊਂ ਜ਼ਮਾਨਤ ਲਈ ਅਰਜ਼ੀ 'ਤੇ ਸੁਣਵਾਈ 19 ਮਾਰਚ ਨੂੰ ਹੋਵੇਗੀ।
ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਜਾਂਚ ਕਰ ਰਹੀ SIT ਦੇ ਗੇੜ ਵਿਚ ਫਸੇ ਅਕਾਲੀ ਆਗੂ ਮਨਤਾਰ ਬਰਾੜ ਵਲੋਂ ਜ਼ਿਲ੍ਹੇ ਦੀ ਸ਼ੈਸਨ ਅਦਾਲਤ 'ਚ ਅਗਾਉਂ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ। ਇਸ ਤੇ ਅਦਾਲਤ 'ਚ 19 ਮਾਰਚ ਨੂੰ ਸੁਣਵਾਈ ਹੋਵੇਗੀ।
ਦੱਸ ਦਈਏ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਚ ਰੋਸ਼ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ 'ਤੇ ਹੋਏ ਕਥਿਤ ਪੁਲਿਸ ਜਬਰ ਦੇ ਮਾਮਲੇ ਵਿਚ SIT ਵਲੋਂ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਨਾਮਜ਼ਦ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ SIT ਵਲੋਂ 2 ਵਾਰ ਲਗਾਤਾਰ ਸਖ਼ਤ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਅਦਾਲਤ ਵਿਚ ਬਲੈਂਕਿਟ ਬੇਲ ਲਈ ਅਰਜ਼ੀ ਲਗਾਈ ਸੀ। ਇਸ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ SIT ਵਲੋਂ ਮਨਤਾਰ ਸਿੰਘ ਬਰਾੜ ਨੂੰ ਅਜੀਤ ਸਿੰਘ ਨਾਮੀਂ ਵਿਅਕਤੀ ਦੇ ਬਿਆਨਾਂ 'ਤੇ ਦਰਜ FIR ਨੰਬਰ 129 ਵਿਚ ਨਾਮਜ਼ਦ ਕੀਤਾ ਗਿਆ ਸੀ। ਅਦਾਲਤ ਵਲੋਂ ਮਨਤਾਰ ਸਿੰਘ ਬਰਾੜ ਦੀ ਬਲੈਂਕਿਟ ਬੇਲ ਦੀ ਅਰਜ਼ੀ ਖ਼ਾਰਜ ਕਰ ਦਿਤੀ ਗਈ ਸੀ। ਉਸ ਵੇਲੇ ਤੋਂ ਹੀ ਮਨਤਾਰ ਸਿੰਘ ਬਰਾੜ ਗ੍ਰਿਫ਼ਤਾਰੀ ਤੋਂ ਬਚਦੇ ਆ ਰਹੇ ਹਨ।