ਪੰਜਾਬ

punjab

ETV Bharat / state

ਨਾਜਾਇਜ਼ ਅਸਲਾ ਅਤੇ ਨਕਲੀ ਕਰੰਸੀ ਸਣੇ ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ - punjabi news

ਸੀਆਈਏ ਸਟਾਫ਼ ਫਰੀਦਕੋਟ ਨੇ ਨਾਜਾਇਜ਼ ਪਿਸਟਲ, ਚਾਰ ਜ਼ਿੰਦਾ ਕਾਰਤੂਸ ਅਤੇ ਤਿੰਨ ਲੱਖ ਦੀ ਨਕਲੀ ਕਰੰਸੀ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਫੋਟੋ ਸਟੂਡੀਓ ਦਾ ਕੰਮ ਕਰਦਾ ਸੀ। ਕੰਪਿਊਟਰ ਅਤੇ ਪ੍ਰਿੰਟਰ ਦੀ ਮਦਦ ਨਾਲ ਨਕਲੀ ਕਰੰਸੀ ਤਿਆਰ ਕਰਦਾ ਸੀ।

ਫ਼ੋਟੋ

By

Published : Apr 21, 2019, 10:22 PM IST

ਫ਼ਰੀਦਕੋਟ: ਸੀਆਈਏ ਸਟਾਫ ਫ਼ਰੀਦਕੋਟ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸਦੇ ਕੋਲੋਂ ਨਾਜਾਇਜ਼ ਪਿਸਟਲ, ਚਾਰ ਜ਼ਿੰਦਾ ਕਾਰਤੂਸ ਅਤੇ ਤਿੰਨ ਲੱਖ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਪੈਸ਼ਲ ਨਾਕੇਬੰਦੀ ਕੀਤੀ ਗਈ ਸੀ ਕਿ ਉਸ ਦੌਰਾਨ ਬਲਜਿੰਦਰ ਸਿੰਘ ਨਾਮਕ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਪਿਸਟਲ ਚਾਰ ਜ਼ਿੰਦਾ ਕਾਰਤੂਸ ਸਮੇਤ 2-2 ਹਜ਼ਾਰ ਦੇ ਨਕਲੀ ਨੋਟ ਬਰਾਮਦ ਹੋਏ।

ਵੀਡੀਓ
ਮੁਲਜ਼ਮ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਮੁਲਜ਼ਮ ਫੋਟੋ ਸਟੂਡੀਓ ਦਾ ਕੰਮ ਕਰਦਾ ਸੀ ਅਤੇ ਕੰਪਿਊਟਰ ਦੀ ਵੀ ਚੰਗੀ ਜਾਣਕਾਰੀ ਰੱਖਦਾ ਸੀ। ਉਸ ਨੇ ਲੈਪਟਾਪ ਅਤੇ ਪ੍ਰਿੰਟਰ ਦੀ ਮਦਦ ਨਾਲ ਨਕਲੀ ਕਰੰਸੀ ਤਿਆਰ ਕੀਤੀ। ਚਮਕਦਾਰ ਲਾਈਨ ਲਗਾਉਣ ਲਈ ਇੱਕ ਟੇਪ ਦੀ ਵਰਤੋਂ ਕੀਤੀ।ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਹੈ ਕਿ ਉਸ ਕੋਲ ਹੋਰ ਵੀ ਨਕਲੀ ਕਰੰਸੀ ਮੌਜੂਦ ਹੈ ਨਾਲ ਹੀ ਪੁਲਿਸ ਨੇ ਉਸ ਨੂੰ ਕੋਰਟ 'ਚ ਪੇਸ਼ ਕਰ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।

ABOUT THE AUTHOR

...view details