ਜੈਤੋ: ਤੇਜ਼ ਰਫਤਾਰ ਕਾਰ ਦਾ ਅਚਾਨਕ ਅਗਲਾ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਇਕ ਮੋਟਰਸਾਇਕਲ ਨਾ ਜਾ ਟਕਰਾਈ। ਕਾਰ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਨਵਨੀਤ ਗੋਇਲ ਐਬੂਲੈਂਸ ਲੈ ਕੇ ਘਟਨਾ ਵਾਲੀ ਥਾਂ ਤੇ ਪਹੁੰਚੇ ਤੇ ਉਨ੍ਹਾਂ ਜਖ਼ਮੀ ਨੂੰ ਹਸਪਤਾਲ ਪਹੁੰਚਾਇਆ।
ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਜ਼ਖ਼ਮੀ - ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
ਤੇਜ਼ ਰਫਤਾਰ ਕਾਰ ਦਾ ਅਚਾਨਕ ਅਗਲਾ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਇਕ ਮੋਟਰਸਾਇਕਲ ਨਾ ਜਾ ਟਕਰਾਈ। ਕਾਰ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਨਵਨੀਤ ਗੋਇਲ ਐਬੂਲੈਂਸ ਲੈ ਕੇ ਘਟਨਾ ਵਾਲੀ ਥਾਂ ਤੇ ਪਹੁੰਚੇ ਤੇ ਉਨ੍ਹਾਂ ਜਖ਼ਮੀ ਨੂੰ ਹਸਪਤਾਲ ਪਹੁੰਚਾਇਆ।
ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਜ਼ਖ਼ਮੀ
ਸੁਸਾਇਟੀ ਦੇ ਵਲੰਟੀਅਰਾਂ ਨੇ ਜ਼ਖ਼ਮੀ ਨੂੰ ਜੈਤੋ ਸਰਕਾਰੀ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਜਿੱਥੇ ਡਾਕਟਰ ਨੇ ਮੁਢਲੀ ਸਹਾਇਤਾ ਦੇ ਕੇ ਜ਼ਖ਼ਮੀ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ।
ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ (45) ਪੁੱਤਰ ਪ੍ਰੀਤਮ ਸਿੰਘ ਵਾਸੀ ਕੋਠੇ ਸੰਤਾ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ। ਗਨੀਮਤ ਰਹੀ ਕਿ ਕਿਸੇ ਵੱਡੇ ਵਾਹਨ ਨਾਲ ਨਹੀਂ ਟਕਰਾਈ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।