ਫਰੀਦਕੋਟ: ਬੀਤੇ ਦਿਨੀਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਇੱਕ ਆਦਮੀ ਦੇ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਸਬੰਧੀ ਨੋਜਵਾਨ ਵੈੱਲਫੇਅਰ ਸੁ਼ਸਾਇਟੀ ਦੇ ਐਮਰਜੈਂਸੀ ਨੰਬਰ ’ਤੇ ਫੋਨ ਰਾਂਹੀ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਪਿੰਡ ਰਾਮੇਆਣਾ ਮੱਲਣ ਰੋਡ ’ਤੇ ਦੋ ਮੋਟਰਸਾਈਕਲ ਸਵਾਰਾਂ ਦੀ ਆਪਸ ਵਿੱਚ ਆਹਮੋ ਸਾਹਮਣੀ ਟੱਕਰ ਹੋ ਗਈ, ਜਿਸ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।
ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਇੱਕ ਗੰਭੀਰ ਜ਼ਖ਼ਮੀ - ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
ਬੀਤੇ ਦਿਨੀਂ ਪਿੰਡ ਰਾਮੇਆਣਾ ਮੱਲਣ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਇੱਕ ਆਦਮੀ ਗੰਭੀਰ ਜ਼ਖਮੀ ਹੋ ਗਿਆ।
ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਇੱਕ ਗੰਭੀਰ ਜ਼ਖ਼ਮੀ
ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਸਾਰ ਹੀ ਚੇਅਰਮੈਨ ਨੀਟਾ ਗੋਇਲ, ਮੰਨੂੰ ਗੋਇਲ, ਅਸ਼ੋਕ ਮਿੱਤਲ,ਐਬੂਲੈਂਸ ਡਰਾਈਵਰ ਮੀਤ ਸਿੰਘ ਮੀਤਾ ਅਤੇ ਪ੍ਰਧਾਨ ਹੈਪੀ ਗੋਇਲ ਘਟਨਾ ਵਾਲੀ ਥਾਂ ਤੇ ਪਹੁੰਚੇ ਤੇ ਜਖ਼ਮੀਆਂ ਨੂੰ ਜੈਤੋ ਸਰਕਾਰੀ ਸਿਵਲ ਹਸਪਤਾਲ ਇਲਾਜ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਹਾਲਤ ਗੰਭੀਰ ਦੇਖਦਿਆਂ ਫਰੀਦਕੋਟ ਮੈਡੀਕਲ ਵਿਖੇ ਰੈਫਰ ਕਰ ਦਿੱਤਾ, ਜਿਸ ਦੀ ਪਹਿਚਾਣ ਕੁਲਦੀਪ ਸਿੰਘ (25) ਪੁੱਤਰ ਮੱਲ ਸਿੰਘ ਪਿੰਡ ਰਾਮੇਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਆਪ ਦੇ ਵਰਕਰ ਨੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਕਿਸਾਨ ਮਹਾਂਪੰਚਾਇਤ ਲਈ ਪੇਂਟਿੰਗ