ਫ਼ਰੀਦਕੋਟ: ਲੰਮੇ ਸਮੇਂ ਤੋਂ ਚੱਲ ਰਹੇ ਕਰਫਿਊ ਵਿੱਚ ਪੰਜਾਬ ਸਰਕਾਰ ਨੇ ਸੂਬੇ ਅੰਦਰ 7 ਵਜੇ ਤੋਂ ਲੈ ਕੇ 11 ਵਜੇ ਤੱਕ ਢਿੱਲ ਦੇਣ ਦਾ ਐਲਾਨ ਕੀਤਾ ਸੀ, ਇਸੇ ਤਹਿਤ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਨੇ ਜ਼ਿਲ੍ਹੇ ਅੰਦਰ ਸ਼ੁੱਕਰਵਾਰ ਨੂੰ ਢਿੱਲ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਅੰਦਰ ਕਰਫਿਊ ਵਿੱਚ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ 11 ਵਜੇ ਤੱਕ ਢਿੱਲ ਰਹੇਗੀ ਅਤੇ ਜਰੂਰੀ ਵਸਤਾਂ ਦੀਆਂ ਦੁਕਾਨਾਂ ਰਿਹਾਇਸ਼ੀ ਏਰੀਏ ਵਿੱਚ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਨੇ ਕਿਹਾ ਕਿ ਦਿਹਾਤੀ ਖੇਤਰ ਵਿੱਚ ਵੀ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਪਰ ਦਿਹਾਤੀ ਖੇਤਰ ਦੀਆਂ ਦੁਕਾਨਾਂ ਜੋ ਰਜਿਸਟਰਡ ਨਹੀਂ ਹਨ, ਉਨ੍ਹਾਂ ਨੂੰ 3 ਦਿਨਾਂ ਅੰਦਰ ਵਿਭਾਗ ਦੀ ਵੈਬਸਾਈਟ 'ਤੇ ਅਪਲਾਈ ਕਰ ਰਜਿਸਟਰੇਸ਼ਨ ਕਰਵਾਉਣਾ ਹੋਵੇਗਾ।