ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪਰਮਰਾਜ ਉਮਰਾਨੰਗਲ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ।
ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਬਲੈਂਕੇਟ ਬੇਲ - punjab haryana high court
ਕੋਟਕਪੂਰਾ ਗੋਲੀਕਾਂਡ 'ਚ ਨਾਮਜ਼ਦ ਪੰਜਾਬ ਦੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤੀ ਬਲੈਂਕੇਟ ਬੇਲ। ਹੁਣ ਗ੍ਰਿਫ਼ਤਾਰੀ ਤੋਂ ਪਹਿਲਾਂ ਪੁਲਿਸ ਨੂੰ ਉਮਰਾਨੰਗਲ ਨੂੰ ਦੇਣਾ ਹੋਵੇਗਾ ਸੱਤ ਦਿਨ ਦਾ ਨੋਟਿਸ।
ਫ਼ਾਈਲ ਫ਼ੋਟੋ
ਬਲੈਂਕੇਟ ਬੇਲ ਮਿਲਣ ਤੋਂ ਬਾਅਦ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਦਿਨ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ।
ਯਾਦ ਰਹੇ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਦੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਸ ਮਗਰੋਂ ਚਰਚਾ ਸੀ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਫਰੀਦਕੋਟ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਪਰ ਹਾਈਕੋਰਟ ਤੋਂ ਉਮਰਾਨੰਗਲ ਨੂੰ ਰਾਹਤ ਮਿਲ ਗਈ ਹੈ।