ਪੰਜਾਬ

punjab

ETV Bharat / state

ਫ਼ਰੀਦਕੋਟ ਵਿੱਚ ਸਾਬਕਾ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਵਸ

ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੇ ਵਿਸ਼ੇਸ਼ ਸਮਾਗਮ ਕਰ ਮੰਗਲਵਾਰ ਨੂੰ ਕੌਮੀ ਪੈਨਸ਼ਨਰ ਦਿਵਸ ਮਨਾਇਆ। ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਪੈਨਸ਼ਨਰਾਂ ਨੇ ਕਈ ਨਿਸ਼ਾਨੇ ਵਿਨ੍ਹੇ। ਇਸ ਮੌਕੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਨ ਦੀ ਮੰਗ ਵੀ ਕੀਤੀ ਹੈ।

ਪੈਂਨਸ਼ਨਰ ਦਿਵਸ
ਪੈਂਨਸ਼ਨਰ ਦਿਵਸ

By

Published : Dec 17, 2019, 5:16 PM IST

ਫ਼ਰੀਦਕੋਟ: ਕੌਮੀ ਪੈਨਸ਼ਨਰ ਦਿਵਸ ਮੌਕੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੇ ਵਿਸ਼ੇਸ਼ ਸਮਾਗਮ ਕਰ ਪੈਨਸ਼ਨ ਦਿਵਸ ਮਨਾਇਆ। ਇਸ ਮੌਕੇ ਜਿੱਥੇ ਦੇਸ਼ ਦੀ ਸਰਵਉੱਚ ਅਦਾਲਤ ਦੇ ਸਾਬਕਾ ਜੱਜ ਦਾ ਪੈਨਸ਼ਨਰਾਂ ਨੂੰ ਪੈਨਸ਼ਨ ਦਾ ਹੱਕ ਦੇਣ ਦੀ ਸ਼ਲਾਘਾ ਕੀਤੀ ਉੱਥੇ ਹੀ ਨਵੀਂ ਪੈਨਸ਼ਨ ਨੀਤੀ ਦਾ ਵਿਰੋਧ ਵੀ ਕੀਤਾ। ਉਨ੍ਹਾਂ ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ। ਇਹੀ ਨਹੀਂ ਪੈਨਸ਼ਨਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਲਾਹਨਤਾਂ ਪਾਈਆ।

ਪੈਂਨਸ਼ਨਰ ਦਿਵਸ

ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਨੇ ਕਿਹਾ ਕਿ ਜੋ ਵਿੱਤ ਮੰਤਰੀ ਪੰਜਾਬ ਸਰਕਾਰ ਨੇ ਬਣਾਇਆ, ਉਸ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਮੰਦਭਾਗੀ ਗੱਲ ਇਹ ਰਹੀ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾ ਵੀ ਬੰਦ ਕਰ ਦਿੱਤੀਆਂ ਅਤੇ ਪੈਨਸ਼ਨ ਵੀ ਬੰਦ ਕਰਨ ਲੱਗੇ ਸਨ ਪਰ ਪੈਨਸ਼ਨਰਾਂ ਦੇ ਦਬਾਅ ਦੇ ਚਲਦਿਆਂ ਪੈਨਸ਼ਨਾਂ ਬੰਦ ਨਹੀਂ ਕੀਤੀਆਂ ਗਈਆਂ ਉਨ੍ਹਾਂ ਕਿਹਾ ਕਿ ਅੱਜ ਉਹ ਪੈਨਸ਼ਨ ਦਿਹਾੜਾ ਮਨ੍ਹਾ ਰਹੇ ਹਨ।

ਪੈਨਸ਼ਨਰਾਂ ਨੇ ਇਸ ਵਿਸ਼ੇਸ਼ ਮੌਕੇ 'ਤੇ ਕਿਹਾ ਕਿ ਜੋ ਪੈਨਸ਼ਨਰ ਹਨ ਉਨ੍ਹਾਂ ਨੇ ਆਪਣੀ ਜ਼ਿੰਦਗੀ ਲਗਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਆਪਣਾ ਬਣਦਾ ਯੋਗਦਾਨ ਨਹੀਂ ਨਿਭਾ ਰਹੀ, ਪੈਨਸ਼ਨਰਾ ਨੂੰ ਉਨ੍ਹਾਂ ਦੇ ਬਕਾਏ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਦੇ ਜੋ ਸਲਾਨਾ ਲਾਭ ਹੁੰਦੇ ਹਨ ਉਹ ਸਮੇਂ ਸਿਰ ਨਹੀਂ ਦਿੱਤੇ ਜਾ ਰਹੇ। ਸਰਕਾਰਾਂ ਆਨਾਕਾਨੀ ਕਰ ਰਹੀਆ ਹਨ, ਜਿਸ ਦਾ ਉਹ ਵਿਰੋਧ ਕਰਦੇ ਹਨ। ਸਰਕਾਰਾਂ ਨੂੰ ਪੈਨਸ਼ਨਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ABOUT THE AUTHOR

...view details