ਫ਼ਰੀਦਕੋਟ: ਪੰਜਾਬ ਦੇ ਮਾਝੇ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ 120 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਇਸ ਹਦਸੇ ਮਗਰੋਂ ਹਰਕਤ ਵਿੱਚ ਆਉਂਦਿਆਂ ਐਕਸਾਈਜ਼ ਵਿਭਾਗ ਅਤੇ ਪੁਲਿਸ ਲਗਾਤਾਰ ਛਾਪੇ ਪਾਰ ਰਹੀ ਹੈ। ਇਸੇ ਤਹਿਤ ਪਿੰਡ ਮਚਾਕੀ ਕਲਾਂ ਦਾ ਸਾਬਕਾ ਸਰਪੰਚ ਫ਼ਰੀਦਕੋਟ ਪੁਲਿਸ ਅਤੇ ਆਬਕਾਰੀ ਵਿਭਾਗ ਦੇ ਹੱਥੇ ਚੜ੍ਹਿਆ ਹੈ। ਸਾਬਕਾ ਸਰਪੰਚ ਕੋਲੋਂ ਕਰੀਬ 35 ਲੀਟਰ ਘਰ ਦੀ ਕੱਢੀ ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ।
ਪੁਲਿਸ ਅਤੇ ਐਕਸਾਇਜ਼ ਵਿਭਾਗ ਹੱਥੇ ਚੜ੍ਹਿਆ ਨਜਾਇਜ਼ ਸ਼ਰਾਬ ਸਮੇਤ ਸਾਬਕਾ ਸਰਪੰਚ - ਆਬਕਾਰੀ ਵਿਭਾਗ
ਫ਼ਰੀਦਕੋਟ ਦੇ ਪਿੰਡ ਮਚਾਕੀ ਕਲਾਂ ਦੇ ਸਾਬਕਾ ਸਰਪੰਚ ਕੋਲੋਂ ਫ਼ਰੀਦਕੋਟ ਪੁਲਿਸ ਨੇ 35 ਲੀਟਰ ਘਰ ਦੀ ਕੱਢੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਸਾਬਕਾ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਲਿਆ ਗਿਆ ਹੈ।
ਆਬਕਾਰੀ ਵਿਭਾਗ ਦੇ ਈ.ਟੀ.ਓ. ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਮਚਾਕੀ ਕਲਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਕੋਲ ਵੱਡੀ ਮਾਤਰਾ ਵਿੱਚ ਘਰ ਦੀ ਕੱਢੀ ਨਜਾਇਜ਼ ਸ਼ਰਾਬ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਮਗਰੋਂ ਜਦ ਸਾਬਕਾ ਸਕਪੰਚ ਦੇ ਘਰ ਪੁਲਿਸ ਦੀ ਸਹਾਇਤਾ ਨਾਲ ਰੇਡ ਕੀਤੀ ਗਈ ਤਾਂ ਉਸ ਕੋਲੋਂ ਕਰੀਬ 35 ਲੀਟਰ ਘਰ ਦੀ ਕੱਢੀ ਨਜਾਇਜ਼ ਸ਼ਰਾਬ ਬਰਾਮਦ ਹੋਈ।
ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖਿਲਾਫ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕਦਮਾਂ ਦਰਜ ਕਰ ਲਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਦੀ ਇਜਾਜ਼ਤ ਨਹੀਂ ਹੈ ਅਤੇ ਜੇਕਰ ਕੋਈ ਫੜ੍ਹਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।