ਫਰੀਦਕੋਟ : ਬੇਅਦਬੀ ਮਾਮਲਿਆਂ ਦੇ ਇਨਸਾਫ ਦੀ ਮੰਗ ਨੂੰ ਲੈਕੇ ਅੱਜ ਫਿਰ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੋਰਚਾ ਸ਼ੁਰੂ ਕੀਤਾ ਸੀ। ਪੁਲਿਸ ਪ੍ਰਸ਼ਾਸਨ ਨੇ ਸਿਮਰਨਜੀਤ ਸਿੰਘ ਮਾਨ ਸਣੇ ਕਰੀਬ 100 ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਗ੍ਰਿਫਤਾਰ ਕਰ ਮੋਰਚਾ ਹਟਾਇਆ।
ਇਹ ਮੋਰਚਾ ਅਕਤੂਬਰ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਲਾਇਆ ਗਿਆ ਸੀ। ਇਹ ਮੋਰਚਾ ਸਵੇਰੇ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਦੁਪਹਿਰ ਤੋਂ ਬਾਅਦ ਸਿਮਰਨਜੀਤ ਮਾਨ ਅਤੇ ਉਨ੍ਹਾਂ ਦੇ ਸਾਥਿਆ ਸਣੇ ਹਿਰਾਸਤ ਵਿੱਚ ਲੈ ਲਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੋਸ਼ਿਆ ਨਾਲ ਰੱਲ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਸ਼ਾਤਮਈ ਢੰਗ ਨਾਲ ਇਹ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਪ੍ਰਸ਼ਾਸਨ ਸਾਡੇ ਨਾਲ ਧੱਕਾਸ਼ਾਹੀ ਕਰ ਰਿਹਾ ਹੈ।