ਫ਼ਰੀਦਕੋਟ: ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਕਤਲ ਮਾਮਲੇ ‘ਚ ਫਰੀਦਕੋਟ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ 315 ਬੋਰ ਰਿਵਾਲਵਰ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਫੜ੍ਹੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਇਨ੍ਹਾਂ ਫੜ੍ਹੇ ਗਏ ਕਥਿਤ ਦੋਸ਼ੀਆਂ ਤੋਂ ਕਈ ਵੱਡੇ ਸੁਰਾਗ ਹੱਥ ਲੱਗਣ ਦੀ ਉਮੀਦ ਹੈ। ਜਦੋਂਕਿ ਦਿੱਲੀ ਪੁਲਿਸ ਵਲੋਂ ਫੜ੍ਹੇ ਗਏ 3 ਦੋਸ਼ੀਆਂ ਨੂੰ ਵੀ ਫਰੀਦਕੋਟ ਲਿਆਉਣ ਲਈ ਪੁਲਿਸ ਵਲੋਂ ਪਰੋਟਕਸ਼ਨ ਵਰੰਟ ਹਾਸਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਇਸ ਮਾਮਲੇ ‘ਚ ਜਾਣਕਾਰੀ ਦਿੰਦਿਆ ਡੀ.ਐਸ.ਪੀ ਫਰੀਦਕੋਟ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਗੁਰਲਾਲ ਭੁੱਲਰ ਦਾ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਅਸਲਾ ਮੁਹੱਈਆ ਕਰਵਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਅਧਾਰ ’ਤੇ ਪੁਲਿਸ ਵਲੋਂ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।