ਪੰਜਾਬ

punjab

ETV Bharat / state

ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਫ਼ਰੀਦਕੋਟ 'ਚ ਵਧਾਈ ਚੌਕਸੀ - Fridkot police

ਗਣਤੰਤਰ ਦਿਵਸ ਨੂੰ ਲੈ ਕੇ ਫ਼ਰੀਦਕੋਟ ਪੁਲਿਸ ਵੱਲੋਂ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਥਾਂ-ਥਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।

ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਫ਼ਰੀਦਕੋਟ 'ਚ ਵਧਾਈ ਚੌਕਸੀ
ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਫ਼ਰੀਦਕੋਟ 'ਚ ਵਧਾਈ ਚੌਕਸੀ

By

Published : Jan 25, 2021, 12:27 PM IST

ਫਰੀਦਕੋਟ: ਗਣਤੰਤਰ ਦਿਵਸ ਦੇ ਚੱਲਦਿਆਂ ਸੂਬੇ ਵਿੱਚ ਪੰਜਾਬ ਪੁਲਿਸ ਵੱਲੋਂ ਥਾਂ-ਥਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਹੋ ਸਕੇ। ਫ਼ਰੀਦਕੋਟ ਪੁਲਿਸ ਵੱਲੋਂ ਵੀ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਬਜ਼ਾਰਾਂ ਵਿੱਚ ਚੈਕਿੰਗ ਕੀਤੀ ਗਈ।

ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਫ਼ਰੀਦਕੋਟ 'ਚ ਵਧਾਈ ਚੌਕਸੀ

ਇਸ ਮੌਕੇ ਚੈਕਿੰਗ ਕਰ ਰਹੀ ਟੀਮ ਦੇ ਇੰਚਾਰਜ ਐਸਆਈ ਵਕੀਲ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਨਜ਼ਦੀਕ ਆ ਰਿਹਾ ਹੈ, ਜਿਸ ਦੇ ਚਲਦਿਆਂ ਪੁਲਿਸ ਵੱਲੋਂ ਚੈਕਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਂਦੀ ਹੈ ਪਰ ਗਣਤੰਤਰ ਦਿਵਸ ਦੇ ਚਲਦਿਆਂ ਵਿਸ਼ੇਸ਼ ਤੌਰ 'ਤੇ ਚੈਕਿੰਗ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

ABOUT THE AUTHOR

...view details