ਪੰਜਾਬ

punjab

ETV Bharat / state

ਫ਼ਰੀਦਕੋਟ 'ਚ ਕੋਰੋਨਾ ਦੌਰਾਨ ਡਿਊੂਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਸਨਮਾਨਿਤ

ਫ਼ਰੀਦਕੋਟ ਵਿੱਚ ਡੀਆਈਜੀ ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ ਨੇ ਕੋਰੋਨਾ ਦੌਰਾਨ ਤਨਦੇਹੀ ਨਾਲ਼ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।

ਹਰਦਿਆਲ ਸਿੰਘ ਮਾਨ
ਹਰਦਿਆਲ ਸਿੰਘ ਮਾਨ

By

Published : May 10, 2020, 5:13 PM IST

ਫ਼ਰੀਦਕੋਟ: ਪੰਜਾਬ ਵਿੱਚ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਏ ਗਏ ਲੌਕਡਾਊਨ ਅਤੇ ਕਰਫਿਊ ਦੌਰਾਨ ਪਿਛਲੇ ਡੇਢ ਮਹੀਨੇ ਤੋਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਫਿਰੋਜ਼ਪੁਰ ਰੇਜ਼ ਦੇ ਡੀ.ਆਈ.ਜੀ ਹਰਦਿਆਲ ਸਿੰਘ ਮਾਨ ਉਚੇਚੇ ਤੌਰ 'ਤੇ ਪਹੁੰਚੇ।

ਫ਼ਰੀਦਕੋਟ 'ਚ ਕੋਰੋਨਾ ਦੌਰਾਨ ਡਿਊੂਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਸਨਮਾਨਿਤ

ਇਸ ਦੌਰਾਨ ਉਨ੍ਹਾਂ ਨੇ ਫਰੰਟ 'ਤੇ ਡਿਊਟੀ ਨਿਭਾ ਰਹੇ ਮੁਲਾਜ਼ਮਾਂ ਨੂੰ ਸਰਟੀਫਿਕੇਟ ਅਤੇ ਖਾਣ ਪੀਣ ਦਾ ਸਮਾਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ ਫ਼ਰੀਦਕੋਟ ਮਨਜੀਤ ਸਿੰਘ ਢੇਸੀ ਵੀ ਮੌਜੂਦ ਰਹੇ। ਖ਼ਾਸ ਗੱਲ ਇਹ ਰਹੀ ਕਿ ਫ਼ਰੀਦਕੋਟ 'ਚ ਇਸ ਮਹਾਂਮਾਰੀ ਦੌਰਾਨ ਪੂਰੀ ਤਨਦੇਹੀ ਨਾਲ ਡਿਊਟੀ ਕਰਕੇ ਲੋਕਾਂ ਦੇ ਦਿਲ ਜਿੱਤਣ ਵਾਲੇ ਐਸਐਚਓ ਸਿਟੀ ਰਜੇਸ਼ ਕੁਮਾਰ ਅਤੇ ਉਨ੍ਹਾਂ ਦੀ ਸਾਰੀ ਟੀਮ ਨੂੰ ਵਿਸੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਨਮਾਨਿਤ ਕੀਤੇ ਗਏ ਏਐਸਆਈ ਜਸਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖੁਸ਼ੀ ਹੋਈ ਕਿ ਸੀਨੀਅਰ ਅਧਿਕਾਰੀਆਂ ਨੇ ਬੀਤੇ ਕਰੀਬ ਡੇਢ ਮਹੀਨੇ ਤੋਂ ਕੋਵਿਡ-19 ਮਹਾਂਮਾਰੀ ਦੌਰਾਨ ਲਗਾਤਾਰ ਡਿਊਟੀ ਕਰ ਰਹੇ ਮੁਲਾਜਮਾਂ ਨੂੰ ਸਨਮਾਨਿਤ ਕਰ ਉਨ੍ਹਾਂ ਦਾ ਹੌਂਸਲਾ ਵਧਾਇਆ ਹੈ।

ਰਜੇਸ਼ ਕੁਮਾਰ(ਐਸਐਚਓ) ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਅਤਿ ਧਨਵਾਦ ਕਰਦੇ ਹਨ ਕਿ ਉਨ੍ਹਾਂ ਦੀ ਟੀਮ ਨੂੰ ਇਹ ਮਾਨ ਸਨਮਾਨ ਮਿਲਿਆ।

ABOUT THE AUTHOR

...view details