ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਰੀਦਕੋਟ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਪੀਐਸਪੀਸੀਐਲ ਫ਼ਰੀਦਕੋਟ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਨਾ ਆਉਣ ਦੇ ਰੋਸ ਵਜੋਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਪੱਖੀਆਂ ਵੰਡ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਾਂਗਰਸ ਸਰਕਾਰ ਦੇ ਨਾਲ-ਨਾਲ ਨਵਜੋਤ ਸਿੱਧੂ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ।
ਅਕਾਲੀਆਂ ਨੇ ਬਿਜਲੀ ਕੱਟਾਂ ਖ਼ਿਲਾਫ਼ 'ਪੱਖੀਆਂ' ਵੰਡੀਆਂ - ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਰੀਦਕੋਟ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਪੀਐਸਪੀਸੀਐਲ ਫ਼ਰੀਦਕੋਟ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਨਾ ਆਉਣ ਦੇ ਰੋਸ ਵਜੋਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਪੱਖੀਆਂ ਵੰਡ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਾਂਗਰਸ ਸਰਕਾਰ ਦੇ ਨਾਲ-ਨਾਲ ਨਵਜੋਤ ਸਿੱਧੂ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ।
ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿੱਚ ਨਾ ਤਾਂ ਘਰਾਂ ਵਿੱਚ ਲੋਕਾਂ ਨੂੰ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਦੁਕਾਨਦਾਰਾਂ ਨੂੰ ਬਿਜਲੀ ਮਿਲ ਰਹੀ ਹੈ । ਜਿਸ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਫ਼ਸਲਾਂ ਪਾਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਹੈ ਅਤੇ ਜੇਕਰ ਹਾਲੇ ਵੀ ਸਰਕਾਰ ਨੇ ਬਿਜਲੀ ਸਪਲਾਈ ਨਾ ਸੁਧਾਰੀ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਅਕਾਲੀ ਦਲ ਵੱਲੋਂ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਿਜਲੀ ਸੰਕਟ ਲਈ ਕੈਪਟਨ ਦੀ ਨਾਲਾਇਕੀ ਜ਼ਿੰਮੇਵਾਰ : ਸੁਖਬੀਰ