ਫ਼ਰੀਦਕੋਟ: ਸ਼ਨਿਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਆਪਣੇ ਸਾਥੀਆਂ ਨਾਲ ਫ਼ਰੀਦਕੋਟ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਿਕ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਮੱਥਾ ਟੇਕਿਆ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਧਾਨ ਸੁਖਦੇਵ ਢੀਂਡਸਾ ਟਿੱਲਾ ਬਾਬਾ ਸ਼ੇਖ ਫਰੀਦ ਜੀ ਵਿਖੇ ਹੋਏ ਨਤਮਸਤਕ ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਵਾਈਐਲ ਮੁੱਦੇ ਉੱਤੇ ਬੋਲਦਿਆਂ ਕਿਹਾ ਕਿ ਪੰਜਾਬ ਨਾਲ ਪਹਿਲਾਂ ਵੀ ਇਨਸਾਫ ਨਹੀਂ ਹੋਇਆ ਤੇ ਹੁਣ ਵੀ ਇਨਸਾਫ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇੰਟਰਨੈਸ਼ਨਲ ਕਾਨੂੰਨ ਦੇ ਤਹਿਤ ਤਾਂ ਹਰਿਆਣਾ ਇਸ ਦਾ ਹਿੱਸੇਦਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਜਿਵੇਂ ਕਹਿ ਰਿਹਾ ਹੈ ਕਿ ਉਹ ਪਹਿਲਾਂ ਪੰਜਾਬ ਦਾ ਹਿੱਸਾ ਸੀ ਤਾਂ ਪੰਜਾਬ ਦੇ ਹਿੱਸੇ ਰਾਵੀ ਕਿਉਂ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸ ਕਰਕੇ ਖੂਨ ਖਰਾਬਾ ਹੋ ਚੁੱਕਿਆ ਹੈ।
ਉਨ੍ਹਾਂ ਬੇਅਦਬੀ ਮਾਮਲੇ ਉੱਤੇ ਬੋਲਦੇ ਹੋਏ ਕਿਹਾ ਕਿ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸੀ ਉਦੋਂ ਉਨ੍ਹਾਂ ਨੇ ਇਸ ਮਾਮਲੇ ਉੱਤੇ ਅਕਾਲੀਆਂ ਨੂੰ ਬੜਾ ਕਿਹਾ ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ ਫਿਰ ਕੈਪਟਨ ਦੀ ਸਰਕਾਰ ਬਣ ਗਈ ਤੇ ਕੈਪਟਨ ਨੇ ਵੀ ਕਿਹਾ ਕਿ ਉਹ 6 ਮਹੀਨਿਆਂ ਦੇ ਅੰਦਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣਗੇ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਐਸਜੀਪੀਸੀ ਦੀ ਚੋਣ ਨੂੰ ਜ਼ਰੂਰ ਲੜਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਮੁਕਤਸਰ ਸਾਹਿਬ ਦੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਨੇ ਜੋ ਆਪਣੀ ਮਾਂ ਨਾਲ ਕੀਤਾ ਹੈ ਉਹ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਨੂੰ ਆਪਣੀ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ ਤੇ ਪਾਰਟੀ ਦੇ ਵਰਕਰਾਂ ਨੂੰ ਵੀ ਉਸ ਨਾਲ ਰਾਬਤਾ ਰੱਖਣ ਤੋਂ ਮਨਾ ਕਰ ਦਿੱਤਾ ਹੈ।